ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ ਦੇ ਦਫ਼ਤਰ (DGCA) ਵੱਲੋਂ ਬੁੱਧਵਾਰ ਨੂੰ ਐਲਾਨ ਕੀਤਾ ਗਿਆ ਹੈ ਕਿ ਉਸ ਨੇ ਅਨੁਸੂਚਿਤ ਅੰਤਰਰਾਸ਼ਟਰੀ ਵਪਾਰਕ ਯਾਤਰੀ ਉਡਾਣਾਂ ‘ਤੇ ਪਾਬੰਦੀ 28 ਫਰਵਰੀ, 2022 ਤੱਕ ਵਧਾ ਦਿੱਤੀ ਹੈ। ਇਹ ਪਾਬੰਦੀ ਮਾਰਚ 2020 ਤੋਂ ਲਾਗੂ ਹੈ।
ਪਿਛਲੇ ਸਾਲ 23 ਮਾਰਚ ਨੂੰ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਾਰੀਆਂ ਅਨੁਸੂਚਿਤ ਅੰਤਰਰਾਸ਼ਟਰੀ ਉਡਾਣਾਂ ਨੂੰ ਸੀਮਤ ਕਰ ਦਿੱਤਾ ਗਿਆ ਸੀ ਅਤੇ ਇਹ ਪਾਬੰਦੀ ਅਜੇ ਵੀ ਜਾਰੀ ਹੈ। ਹਾਲਾਂਕਿ, ਵੱਖ-ਵੱਖ ਅੰਤਰਰਾਸ਼ਟਰੀ ਉਡਾਣਾਂ ਦੁਵੱਲੇ ਹਵਾਈ ਬਬਲ ਸਮਝੌਤਿਆਂ ਦੇ ਤਹਿਤ ਚਲਾਈਆਂ ਗਈਆਂ ਸਨ, ਜਿਨ੍ਹਾਂ ‘ਤੇ ਭਾਰਤ ਨੇ ਯਾਤਰੀਆਂ ਦੀ ਬਿਨਾਂ ਰੁਕਾਵਟ ਆਵਾਜਾਈ ਲਈ ਕਈ ਦੇਸ਼ਾਂ ਨਾਲ ਦਸਤਖਤ ਕੀਤੇ ਸਨ।
ਵੀਡੀਓ ਲਈ ਕਲਿੱਕ ਕਰੋ -:
Bharwa Baingan Recipe | Baingan Recipe | ਭਰਵਾ ਬੈਂਗਣ ਮਸਾਲਾ | Round Brinjal Recipe | Eggplant Recipe
ਅਨੁਸੂਚਿਤ ਅੰਤਰਰਾਸ਼ਟਰੀ ਉਡਾਣਾਂ ਨੂੰ 15 ਦਸੰਬਰ ਤੋਂ ਸ਼ੁਰੂ ਕੀਤਾ ਜਾਣਾ ਸੀ, ਪਰ ਓਮਿਕਰੋਨ ਵੇਰੀਐਂਟ ਕਰਕੇ ਸਰਕਾਰ ਨੇ ਇਨ੍ਹਾਂ ‘ਤੇ ਮੁੜ ਪਾਬੰਦੀਆਂ ਜਾਰੀ ਰੱਖਣ ਦਾ ਫੈਸਲਾ ਕੀਤਾ ਸੀ।