ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (DGCA) ਜਲਦ ਹੀ ਅੰਮ੍ਰਿਤਸਰ ਵਿੱਚ ਆਪਣਾ ਦਫ਼ਤਰ ਖੋਲ੍ਹਣ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਸਿਰਫ਼ ਅੰਮ੍ਰਿਤਸਰ ਹੀ ਨਹੀਂ, DGCA ਨੇ ਆਪਣੇ ਨਵੇਂ ਦਫ਼ਤਰ ਲਈ ਭਾਰਤ ਦੇ ਪੰਜ ਹੋਰ ਸ਼ਹਿਰਾਂ ਦੀ ਚੋਣ ਕੀਤੀ ਹੈ, ਤਾਂ ਜੋ ਏਅਰਲਾਈਨਜ਼ ਕੰਪਨੀਆਂ ਦੀਆਂ ਮਨਮਾਨੀਆਂ ਅਤੇ ਗ਼ਲਤੀਆਂ ‘ਤੇ ਨਜ਼ਰ ਰੱਖੀ ਜਾ ਸਕੇ। ਹੁਣ ਤੱਕ ਪੰਜਾਬ ਵਿੱਚ DGCA ਸਿਰਫ਼ ਪਟਿਆਲਾ ਵਿੱਚ ਹੀ ਹੈ।
ਜਾਣਕਾਰੀ ਅਨੁਸਾਰ DGCA ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ (SGRD) ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਖੋਲ੍ਹਣ ਜਾ ਰਿਹਾ ਹੈ। ਇਸ ਦੀ ਤਜਵੀਜ਼ ਹਵਾਬਾਜ਼ੀ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ ਅਤੇ ਇਹ ਦਫ਼ਤਰ ਦਸੰਬਰ ਦੇ ਅੰਤ ਤੋਂ ਪਹਿਲਾਂ ਕਾਰਜਸ਼ੀਲ ਹੋ ਜਾਵੇਗਾ। ਇਸ ਦਫ਼ਤਰ ਦਾ ਮੁੱਖ ਉਦੇਸ਼ ਸਥਾਨਕ ਪੱਧਰ ‘ਤੇ ਨਿਗਰਾਨੀ, ਰਿਪੋਰਟ ਅਤੇ ਸੁਧਾਰ ਕਰਨਾ ਹੈ। ਅਜਿਹਾ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੈਦਾ ਹੋਣ ਜਾਂ ਕਿਸੇ ਅਣਸੁਖਾਵੀਂ ਸਥਿਤੀ ਵਿੱਚ ਮਾਮਲੇ ਦੀ ਜਾਂਚ ਤੇਜ਼ੀ ਨਾਲ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਚੰਡੀਗ੍ਹੜ ‘ਚ CM ਮਾਨ ਦੀ ਅੱਜ ਅਹਿਮ ਪ੍ਰੈੱਸ ਕਾਨਫਰੰਸ, 10 ਮਹੀਨਿਆਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼
ਅੰਮ੍ਰਿਤਸਰ ਹਵਾਈ ਅੱਡੇ ‘ਤੇ DGCA ਦੀ ਤਰਫੋਂ ਦਫਤਰ ਖੋਲ੍ਹਣ ਦਾ ਕਾਰਨ ਇੱਥੇ ਨਵੀਂਆਂ ਏਅਰਲਾਈਨਾਂ ਦਾ ਵਧਣਾ ਹੈ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਯਾਤਰੀਆਂ ਦਾ ਰਿਕਾਰਡ ਵਾਧਾ ਇਸ ਗੱਲ ਨੂੰ ਸਾਬਤ ਕਰਦਾ ਹੈ। ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 2022 ਵਿੱਚ ਕੁੱਲ 22.4 ਲੱਖ ਯਾਤਰੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ਦੀ ਵਰਤੋਂ ਕੀਤੀ। ਇਹ ਸੰਖਿਆ 2021 ਦੇ ਮੁਕਾਬਲੇ 2022 ਵਿੱਚ 111% ਵੱਧ ਸੀ।
ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਇਲਾਵਾ DGCA ਅਹਿਮਦਾਬਾਦ, ਜੈਪੁਰ, ਅਗਰਤਲਾ, ਨਾਗਪੁਰ ਅਤੇ ਦੇਹਰਾਦੂਨ ਵਿੱਚ ਵੀ ਆਪਣੇ ਦਫ਼ਤਰ ਖੋਲ੍ਹਣ ਜਾ ਰਿਹਾ ਹੈ। ਹੁਣ ਤੱਕ DGCA ਦੇ ਕੁੱਲ 14 ਦਫ਼ਤਰ ਹਨ। ਇਸ ਤੋਂ ਇਲਾਵਾ ਹੈਦਰਾਬਾਦ ਸਬ-ਆਫਿਸ ਨੂੰ ਅਪਗ੍ਰੇਡ ਵੀ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: