ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦਾ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਦੀ ਨਸ਼ੇ ਖਿਲਾਫ ਮੁਹਿੰਮ ਲਗਾਤਾਰ ਜਾਰੀ ਹੈ। ਇਸ ਤਹਿਤ ਹੁਣ ਪੰਜਾਬ ਵਿਚ ਆਸਾਨੀ ਨਾਲ ਨਸ਼ਾ ਨਹੀਂ ਲਿਆਂਦਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਵੇਂ ਹੀ ਅਜੇ ਪੰਜਾਬ ਤੋਂ ਪੂਰੀ ਤਰ੍ਹਾਂ ਨਸ਼ਾ ਖਤਮ ਨਹੀਂ ਹੋਇਆ ਹੈ ਪਰ ਨਸ਼ਾ ਤਸਕਰਾਂ ਨੂੰ ਫੜਨ ਤੇ ਨਸ਼ੇ ਨੂੰ ਘੱਟ ਕਰਨ ਵਿਚ ਪੰਜਾਬ ਪੁਲਿਸ ਨੂੰ ਸੂਬੇ ਵਿਚ ਵੱਡੀ ਸਫਲਤਾ ਹਾਸਲ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆਂ ਖਿਲਾਫ 8344 FIR ਕੀਤੀਆਂ ਗਈਆਂ ਹਨ ਤੇ NDPS ਐਕਟ ਤਹਿਤ 13036 ਗ੍ਰਿਫਤਾਰੀਆਂ ਹੋਈਆਂ ਹਨ। ਇਨ੍ਹਾਂ ਵਿਚੋਂ 1696 ਵੱਡੀਆਂ ਮੱਛੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 586 ਕਿਲੋਗ੍ਰਾਮ ਹੈਰੋਇਨ, 247 ਕਿਲੋਗ੍ਰਾਮ ਅਫੀਮ, 253 ਕਿਲੋਗ੍ਰਾਮ ਗਾਂਜਾ, 1.6 ਕਿਲੋਗ੍ਰਾਮ ਆਈਸ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਡੀਜੀਪੀ ਨੇ ਕਿਹਾ ਕਿ 10.75 ਕਰੋੜ ਰੁਪਏ ਦੀ ਹਵਾਲਾ ਮਨੀ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗੜ੍ਹਸ਼ੰਕਰ ਦੇ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਪੰਜਾਬ ਦਾ ਮਾਣ, ਕੈਨੇਡੀਅਨ ਫ਼ੌਜ ’ਚ ਬਣਿਆ ਲੈਫ਼ਟੀਨੈਂਟ
ਇਸ ਤੋਂ ਇਲਾਵਾ 144 ਸੰਪਤੀਆਂ ਸੀਜ ਕੀਤੀਆਂ ਗਈਆਂ ਹਨ ਜਿਸ ਦੀ ਕੀਮਤ 74.27 ਕਰੋੜ ਰੁਪਏ ਹੈ। ਡੀਜੀਪੀ ਨੇ ਕਿਹਾ ਕਿ ਨਸ਼ਾ ਛੱਡਣ ਵਾਲਿਆਂ ਨੂੰ ਪੁਲਿਸ ਵੱਲੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤੇ ਜੋ ਨਸ਼ਾ ਤਸਕਰ ਜੇਲ੍ਹਾਂ ਤੋਂ ਬਾਹਰ ਆਏ ਹਨ ਉਨ੍ਹਾਂ ਦੀ ਟ੍ਰੈਕਿੰਗ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਨਸ਼ਾ ਤਸਕਰੀ ‘ਤੇ ਪੂਰੀ ਤਰ੍ਹਾਂ ਲਗਾਮ ਕੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਖਤਮ ਕਰਨ ਨੂੰ ਲੈ ਕੇ ਵੱਡੀ ਸਫਲਤਾ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -:
























