ਯੁੱਧ ਨਸ਼ਿਆਂ ਵਿਰੁੱਧ ਤਹਿਤ ਡੀਜੀਪੀ ਪੰਜਾਬ ਨੇ ਜਾਣਕਾਰੀ ਦਿੰਦੇ ਦੱਸਿਆ ਕਿ 1 ਮਾਰਚ 2025 ਤੋਂ ਬਾਅਦ ਪੰਜਾਬ ਪੁਲਿਸ ਨੂੰ ਇਸ ਮੁਹਿੰਮ ਤਹਿਤ ਕਾਫੀ ਸਫਲਤਾ ਮਿਲੀ ਹੈ। 1 ਮਾਰਚ 2025 ਤੋਂ ਹੁਣ ਤੱਕ 2248 FIR ਦਰਜ ਕੀਤੀਆਂ ਜਾ ਚੁੱਕੀਆਂ ਹਨ ਤੇ 4000 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਚੁੱਕੇ ਹਨ।
ਡੀਜੀਪੀ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ 7 ਦਿਨਾਂ ਦੇ ਅੰਦਰ-ਅੰਦਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮੁੱਖ ਨਸ਼ਾ ਤਸਕਰਾਂ/ਸਪਲਾਇਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਵਧਾਉਣ ਵਾਲੀਆਂ ਸਪਲਾਈ ਚੇਨਾਂ ਨੂੰ ਤੋੜਨ ਦੇ ਵੀ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ CBI ਦੀ ਕਾਰਵਾਈ, ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੇ ਘਰ ਮਾਰੀ ਰੇਡ
ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਗਲੀ ਪੱਧਰ ‘ਤੇ ਉਪਲਬਧਤਾ ਵਿੱਚ ਕਾਫ਼ੀ ਕਮੀ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਮੈਪਿੰਗ ਦੇ ਅਮਲ ਦੀ ਨਿੱਜੀ ਤੌਰ ‘ਤੇ ਨਿਗਰਾਨੀ ਨੂੰ ਯਕੀਨੀ ਬਣਾਉਂਦਿਆਂ ਆਪਣੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਇੰਟੈਰੋਗੇਸ਼ਨ ਰਿਪੋਰਟਾਂ, ਜਨਤਕ ਸੁਝਾਵਾਂ, ਖੁਫੀਆ ਜਾਣਕਾਰੀ, ਸੇਫ ਪੰਜਾਬ ਹੈਲਪਲਾਈਨ ਦੇ ਡੇਟਾ ਅਤੇ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਜਾਂਚ ਵਿੱਚ ਸਾਹਮਣੇ ਆਏ ਅਗਲੇ-ਪਿਛਲੇ ਸਬੰਧਾਂ ਦੇ ਆਧਾਰ ‘ਤੇ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਸਪਲਾਇਰਾਂ ਦੇ ਵੇਰਵੇ ਤਿਆਰ ਕਰਕੇ ਉਨ੍ਹਾਂ ਦੀ ਸੂਚੀ ਤਿਆਰ ਕਰਨ। DGP ਯਾਦਵ ਨੇ ਕਿਹਾ ਕਿ ਇਸ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
