ਲੁਧਿਆਣਾ ਪੁਲਿਸ ਕਮਿਸ਼ਨਰੇਟ ਅੰਦਰ ਲੋਕਾਂ ਦੀ ਸੁਰੱਖਿਆ ਤੇ ਸਹੂਲਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ, ਇਨਵੈਸਟੀਗੇਸ਼ਨ, (ਜੁਆਇੰਟ ਕਮਿਸ਼ਨਰ ਪੁਲਿਸ ਸਥਾਨਕ), ਲੁਧਿਆਣਾ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਮੁਤਾਬਕ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਵਿੱਚ ਰਾਤ ਨੂੰ ਹੋਟਲ, ਰੈਸਟੋਰੈਂਟ/ਢਾਬੇ 11.30 ਅਤੇ ਸ਼ਰਾਬ ਦੇ ਠੇਕੇ 11.00 ਵਜੇ ਤੋਂ ਬਾਅਦ ਖੁੱਲ੍ਹੇ ਰਹਿਣ ‘ਤੇ ਪਾਬੰਦੀ ਲਾ ਦਿੱਤੀ ਗਈ ਹੈ।
ਆਮ ਲੋਕਾਂ ਦੇ ਹਿੱਤ ਵਿਚ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਲਾਈਵ ਸ਼ੋਆਂ ਦੌਰਾਨ ਉੱਚੀ ਆਵਾਜ਼ ਵਿੱਚ ਸਾਊਂਡ ਸਿਸਟਮ ਚਲਾਉਣ ‘ਤੇ ਵੀ ਤੁਰੰਤ ਪਾਬੰਦੀ ਲਗਾਈ ਗਈ ਹੈ।
ਲੁੱਟਾਂ-ਖੋਹਾਂ ਦੀਆਂ ਵਧ ਰਹੀਆਂ ਵਾਰਦਾਤਾਂ ਨੂੰ ਧਿਆਨ ਵਿੱਚ ਰਖਦੇ ਹੋਏ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ਼ ਅਤੇ ਮਨੀ ਐਕਸਚੇਂਜ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਥਾਵਾਂ ‘ਤੇ ਹੁਕਮ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ-2 ਲਗਾਏ ਸੀਸੀਟੀਵੀ ਕੈਮਰੇ ਲਾਏ ਜਾਣ ਲਈ ਕਿਹਾ ਗਿਆ ਹੈ।
ਲੋਕਾਂ ਦੀ ਸੁਰੱਖਿਆ, ਸਹੂਲਤ ਨੂੰ ਧਿਆਨ ਵਿੱਚ ਰਖਦੇ ਹੋਏ ਵਿਆਹ-ਸ਼ਾਦੀਆਂ ਅਤੇ ਖੁਸ਼ੀ ਦੇ ਸਮਾਗਮਾਂ ਦੌਰਾਨ ਸੜਕ ‘ਤੇ ਪਟਾਕੇ ਚਲਾਉਣ ਅਤੇ ਕੋਈ ਵੀ ਗੈਰ-ਕਾਨੂੰਨੀ ਕਾਰਵਾਈ ਜਿਸ ਨਾਲ ਸੜਕ ‘ਤੇ ਆਵਾਜਾਈ ਵਿਚ ਰੁਕਾਵਟ ਪੈਦਾ ਹੋਵੇ ਅਤੇ ਆਮ ਜਨਤਾ ਨੂੰ ਮੁਸ਼ਕਲ ਪੇਸ਼ ਆਉਂਦੀ ਹੋਵੇ, ‘ਤੇ ਪਾਬੰਦੀ ਲਗਾਈ ਗਈ ਹੈ।
ਏ.ਟੀ.ਐਮ. ‘ਤੇ ਲੁੱਟ ਤੇ ਭੰਨ-ਤੋੜ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਮੂਹ ਏੇ.ਟੀ.ਐਮਜ ‘ਤੇ ਸ਼ਾਮ 8:00 ਵਜੇ ਤੋਂ ਸਵੇਰ 6.00 ਵਜੇ ਤੱਕ ਘੱਟੋ-ਘੱਟ ਇੱਕ ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦਾ ਹੁਕਮ ਜਾਰੀ ਕੀਤੇ ਗਏ ਹਨ, ਉਕਤ ਸਮੇ ਦੌਰਾਨ ਬਿਨਾਂ ਸੁਰੱਖਿਆ ਕਰਮਚਾਰੀ ਦੇ ਕੋਈ ਵੀ ਏ.ਟੀ.ਐਮਜ ਨੂੰ ਚਲਾਉਣ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ। ਇਲਾਕੇ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰੇ ਦੀ ਵਰਤੋਂ ‘ਤੇ ਪਾਬੰਦੀ ਵੀ ਪਾਬੰਦੀ ਹੋਵੇਗੀ। ਡਰੋਨ ਦੀ ਵਰਤੋਂ ਕਰਨ ਲਈ ਪਹਿਲਾਂ ਮਨਜ਼ੂਰੀ ਲੈਣੀ ਜ਼ਰੂਰੀ ਹੋਵੇਗੀ।
ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰਖਦੇ ਹੋਏ ਅਤੇ ਸੁਪਰੀਮ ਕੋਰਟ ਦੇ ਨੋਟੀਫਿਕੇਸ਼ਨ ਮੁਤਾਬਕ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਏਰੀਆ ਵਿਚ ਰਾਤ 10.00 ਵਜੇ ਤੋਂ ਸਵੇਰੇ 6.00 ਵਜੰ ਤੱਕ ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ. ਅਤੇ ਅਜਿਹੇ ਹੋਰ ਉੱਚੀ ਆਵਾਜ਼ ਵਿੱਚ ਚੱਲਣ ਵਾਲੀਆਂ ਆਇਟਮਾਂ ‘ਤੇ ਰੋਕ ਲਗਾਈ ਗਈ ਹੈ ਅਤੇ ਨੋਇਸ ਪਲਿਊਸ਼ਨ (ਰੈਗੂਲੇਸ਼ਨ ਅਤੇ ਕੰਟਰੋਲ ਰੂਮ 2002) ਤਹਿਤ ਹਸਪਤਾਲ, ਵਿੱਦਿਅਕ ਸੰਸਥਾਵਾਂ, ਮਾਣਯੋਗ ਅਦਾਲਤਾਂ ਦੇ 100 ਮੀਟਰ ਦੇ ਏਰੀਆ ਨੂੰ ਸਾਇਲੰਸ ਜ਼ੋਨ ਐਲਾਨਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਇਸ ਤੋਂ ਇਲਾਵਾ ਇਲਾਕੇ ਅੰਦਰ ਭੀਖ ਮੰਗਣ ‘ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਸ੍ਰੀ ਬਰਾੜ ਵੱਲੋਂ ਪੁਲਿਸ ਕਮਿਸ਼ਨਰੇਟ ਦੇ ਖੇਤਰ ਵਿੱਚ ਬੱਸ ਅੱਡਾ, ਰੇਲਵੇ ਗੇਟ, ਕਰਾਸਿੰਗ ਚੌਕ, ਟਰੈਫਿਕ ਲਾਈਟਾਂ ਆਦਿ ‘ਤੇ ਤੰਬਾਕੂ ਦੀ ਵਿਕਰੀ, ਸੇਵਨ ਕਰਨ ਅਤੇ ਜਨਤਕ ਥਾਵਾਂ ‘ਤੇ ਖੁੱਲ੍ਹੇਆਮ ਥੁੱਕਣ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਗਈ ਹੈ।
ਡੀ.ਸੀ.ਪੀ. ਵੱਲੋਂ ਵਿਦੇਸ਼ੀ ਮਾਗੂਰ ਮੱਛੀ ਪਾਲਣ (ਪ੍ਰਫੁੱਲਿਤ ਕਰਨ) ‘ਤੇ ਤੁਰੰਤ ਪਾਬੰਦੀ ਲਾਗੂ ਕਰ ਦਿੱਤੀ ਗਈ ਹੈ, ਜੋਕਿ ਛੱਪੜਾਂ ਤੇ ਡੰਗਰਾਂ ਨੂੰ ਬਹੁਤ ਨੁਕਸਾਨ ਪਹੁੰਚਾਉਂਦੀ ਹੈ ਤੇ ਭਾਰਤੀ ਮੱਛੀਆਂ ਲਈ ਵੀ ਨੁਕਸਾਨਦਾਇਕ ਹੈ।
ਡਿਪਟੀ ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਬਿਨਾਂ ਲਾਈਸੈਂਸ ਤੋਂ ਤੇਜ਼ਾਬ ਦੀ ਵਿਕਰੀ ਨਹੀਂ ਕਰ ਸਕਦਾ ਕੇਵਲ ਲਾਈਸੈਂਸਧਾਰਕ ਵਿਅਕਤੀ ਹੀ ਇਸ ਦੀ ਵਿਕਰੀ ਕਰ ਸਕਦਾ ਹੈ ਤੇ ਉਸ ਨੂੰ ਆਪਣੇ ਲਾਇਸੈਂਸ ਨੂੰ ਸਮੇਂ-ਸਮੇਂ ਸਿਰ ਰੀਨਿਊ ਕਰਵਾਉਣਾ ਹੋਵੇਗਾ। ਲਾਈਸੈਂਸ ਧਾਰਕ ਵਿਅਕਤੀ ਇਸ ਗੱਲ ਨੂੰ ਯਕੀਨੀ ਬਣਾਏਗਾ ਕਿ ਜਿਸ ਵਿਅਕਤੀ ਨੂੰ ਤੇਜ਼ਾਬ ਵੇਚਿਆ ਜਾਣਾ ਹੈ ਉਸ ਦਾ ਪਛਾਣ-ਪੱਤਰ, ਵੋਟਰ ਕਾਰਡ ਅਤੇ ਮੁਕੰਮਲ ਐੱਡਰੈੱਸ ਹਾਸਿਲ ਕੀਤਾ ਜਾਵੇਗਾ ਤੇ 18 ਸਾਲ ਦੀ ਉਮਰ ਤੋਂ ਘੱਟ ਕਿਸੇ ਨੂੰ ਵੀ ਤੇਜ਼ਾਬ ਨਹੀਂ ਵੇਚਿਆ ਜਾਵੇਗਾ।
ਲੋਕਾਂ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਸਮੂਹ ਮੈਰਿਜ ਪੈਲੇਸਾਂ ਦੇ ਅੰਦਰ ਲਾਇਸੰਸੀ ਅਸਲਾ ਅਤੇ ਐਮੂਨੀਸ਼ਨ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਕੋਈ ਵਿਅਕਤੀ ਲਾਇਸੰਸ/ਐਮੂਨੀਸ਼ਨ ਅਸਲਾ ਐਮੂਨੀਸ਼ਨ ਲੈ ਕੇ ਮੈਰਿਜ ਪੈਲੇਸ ਵਿੱਚ ਦਾਖ਼ਲ ਹੁੰਦਾ ਹੈ ਤਾਂ ਮੈਰਿਜ ਪੈਲੇਸ ਦਾ ਮਾਲਕ ਸੰਬੰਧਤ ਥਾਣੇ ਨੂੰ ਤੁਰੰਤ ਸੂਚਿਤ ਕਰਨ ਦਾ ਜ਼ਿੰਮੇਵਾਰ ਹੋਵੇਗਾ, ਨਹੀਂ ਤਾਂ ਸੰਬੰਧਤ ਵਿਅਕਤੀ ਅਤੇ ਮੈਰਿਜ ਪੈਲੇਸ ਦੇ ਮਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਲੁਧਿਆਣਾ ਸ਼ਹਿਰ ਦੇ ਅੰਦਰ ਪਾਰਕਿੰਗ ਦੇ ਠੇਕੇਦਾਰ ਜਾਂ ਕੇਅਰ ਟੇਕਰ ਨੂੰ ਪਾਰਕਿੰਗ ਵਿੱਚ ਵਾਹਨ ਖੜ੍ਹਾ ਕਰਨ ਵਾਲਿਆਂ ਦੇ ਨਾਂ-ਪਤਾ, ਮੋਬਾਈਲ ਨੰਬਰ ਸਬੰਧੀ ਰਿਕਾਰਡ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸਤੋ ਇਲਾਵਾ ਜੇ ਕੋਈ ਵਾਹਨ ਇੱਕ ਹਫਤੇ ਤੋਂ ਵੱਧ ਪਾਰਕਿੰਗ ਵਿੱਚ ਲਗਾਤਾਰ ਖੜ੍ਹੀ ਰਹਿੰਦੀ ਤਾਂ ਉਸ ਦੀ ਲਿਖਤੀ ਤੌਰ ‘ਤੇ ਨੇੜੇ ਦੀ ਪੁਲਿਸ ਚੌਂਕੀ ਜਾਂ ਥਾਣਾ ਵਿੱਚ ਇਤਲਾਹ ਦੇਣ ਦੀ ਜ਼ਿੰਮੇਵਾਰੀ ਹੋਵੇਗੀ।
ਏਰੀਏ ਵਿੱਚ ਪੰਜ ਜਾਂ ਪੰਜ ਤੋਂ ਵੱਧ ਬੰਦੇ ਇਕੱਠੇ ਹੋਣ, ਧਰਨੇ/ ਜਲੂਸ/ ਰੈਲੀਆਂ ਆਦਿ ‘ਤੇ ਪੂਰੀ ਤੌਰ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਰੈਲੀਆਂ/ਧਰਨਿਆਂ/ਜਲੂਸ ਆਦਿ ਲਈ ਮੁਕਰਰ ਥਾਵਾਂ ਤੋਂ ਇਲਾਵਾ ਬਿਨਾਂ ਮਨਜ਼ੂਰੀ ਧਰਨੇ/ਜਲੂਸ/ਰੈਲੀਆਂ ਆਦਿ ਕਰਨ ‘ਤੇ ਮਨਾਹੀ ਹੋਵੇਗੀ। ਇਸ ਤੋਂ ਇਲਾਵਾ ਹਥਿਆਰ ਲੈ ਕੇ ਚੱਲਣ ਅਤੇ ਅਗਜ਼ਨੀ ਵਾਲੇ ਤਰਲ ਪਦਾਰਥਾਂ ਨੂੰ ਨਾਲ ਲੈ ਕੇ ਚੱਲਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।