ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿਵਿਆਂਗ ਕਰਮਚਾਰੀਆਂ ਲਈ ਦਿਵਿਆਂਗ ਭੱਤਾ ਮੁੜ ਬਹਾਲ ਕਰ ਦਿੱਤਾ ਹੈ। ਇਸ ਫੈਸਲੇ ਨਾਲ 11,000 ਦਿਵਿਆਂਗ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਪਿਛਲੇ ਹਫ਼ਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਲਏ ਫ਼ੈਸਲੇ ਦਾ ਐਲਾਨ ਕੀਤਾ ਸੀ, ਜਿਸ ਨੂੰ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦਫ਼ਤਰ ਤੋਂ ਪ੍ਰਵਾਨਗੀ ਵੀ ਮਿਲ ਗਈ ਸੀ। ਇਹ ਫੈਸਲਾ 1 ਜਨਵਰੀ 2023 ਤੋਂ ਲਾਗੂ ਹੋਵੇਗਾ।
ਇਸ ਫੈਸਲੇ ਤਹਿਤ ਦਿਵਿਆਂਗ ਕਰਮਚਾਰੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿਵਿਆਂਗ ਭੱਤਾ ਮਿਲੇਗਾ। ਜ਼ਿਕਰਯੋਗ ਹੈ ਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਨੇ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਦਿਆਂ ਇਸ ਭੱਤੇ ‘ਤੇ ਰੋਕ ਲਗਾ ਦਿੱਤੀ ਸੀ, ਜਿਸ ਸਬੰਧੀ ਵੱਖ-ਵੱਖ ਤਨਖ਼ਾਹਾਂ ਵਾਲੇ ਮੁਲਾਜ਼ਮਾਂ ਵੱਲੋਂ ਵਾਰ-ਵਾਰ ਮੰਗਾਂ ਉਠਾਈਆਂ ਜਾ ਰਹੀਆਂ ਹਨ।
ਇਸ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਹੁਣ 40 ਫੀਸਦੀ ਦਿਵਿਆਂਗ ਸਰਕਾਰੀ ਕਰਮਚਾਰੀ ਆਪਣੇ ਗ੍ਰਹਿ ਖੇਤਰ ਵਿੱਚ ਟਰਾਂਸਫਰ ਕਰਵਾ ਸਕਣਗੇ। ਪਹਿਲਾਂ ਇਹ ਸੀਮਾ 60 ਫੀਸਦੀ ਦਿਵਿਆਂਗਤਾ ਦੀ ਸੀ। ਇਸ ਫੈਸਲੇ ਨਾਲ ਦਿਵਿਆਂਗ ਕਰਮਚਾਰੀਆਂ ਨੂੰ ਵੀ ਆਪਣੇ ਘਰਾਂ ਦੇ ਨੇੜੇ ਨੌਕਰੀ ਦਾ ਮੌਕਾ ਮਿਲੇਗਾ ਅਤੇ ਉਨ੍ਹਾਂ ਨੂੰ ਲੰਮੇ ਸਫ਼ਰ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ।
ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਬੇਸਹਾਰਾ ਬੱਚਿਆਂ ਲਈ ਕਈ ਕਦਮ ਚੁੱਕ ਰਹੀ ਹੈ। ਇਸੇ ਲੜੀ ਤਹਿਤ 18 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਬੱਚਿਆਂ ਲਈ 15 ਹੋਮ ਚਲਾਏ ਜਾ ਰਹੇ ਹਨ। ਇੱਥੇ 441 ਬੱਚਿਆਂ ਨੂੰ ਰਿਹਾਇਸ਼, ਸਿਹਤ ਅਤੇ ਸਿੱਖਿਆ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 824 ਬੱਚਿਆਂ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਵਿੱਚ 7 ਬਾਲ ਘਰ, 4 ਆਬਜ਼ਰਵੇਸ਼ਨ ਹੋਮ, 2 ਸਪੈਸ਼ਲ ਹੋਮ ਅਤੇ 2 ਸਟੇਟ ਆਫ ਕੇਅਰ ਹੋਮ ਸ਼ਾਮਲ ਹਨ। ਇਨ੍ਹਾਂ ਵਿੱਚ 441 ਬੱਚੇ ਰਹਿ ਰਹੇ ਹਨ ਅਤੇ ਰਾਜ ਸਰਕਾਰ ਦੀਆਂ ਰਿਹਾਇਸ਼, ਸਿਹਤ ਅਤੇ ਸਿੱਖਿਆ ਆਦਿ ਸਹੂਲਤਾਂ ਦਾ ਲਾਭ ਲੈ ਰਹੇ ਹਨ। ਇਨ੍ਹਾਂ ਵਿੱਚ ਬੇਸਹਾਰਾ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸ਼ਾਮਲ ਹਨ।
ਇਹ ਵੀ ਪੜ੍ਹੋ : ਜਲੰਧਰ : 35 ਮਕਾਨ ਤੋੜੇ, ਕੋਲੋਂ ਲੰਘਦਾ ਬੇਘਰ ਬਜ਼ੁਰਗ, ਹੱਸਦੀ ਪੁਲਿਸ, ਭਾਵੁਕ ਕਰਨ ਵਾਲੀਆਂ ਤਸਵੀਰਾਂ
ਬੱਚਿਆਂ ਨੂੰ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 2000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਸਰਕਾਰ ਅਜਿਹੇ ਬੱਚਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੇ ਰਹੀ ਹੈ ਜੋ ਅਨਾਥ ਹਨ ਜਾਂ ਜਿਨ੍ਹਾਂ ਦੇ ਮਾਤਾ ਜਾਂ ਪਿਤਾ ਉਨ੍ਹਾਂ ਦੇ ਨਾਲ ਹਨ ਅਤੇ ਉਹ ਗਰੀਬ ਪਰਿਵਾਰਾਂ ਨਾਲ ਜੁੜੇ ਹਨ।
ਵੀਡੀਓ ਲਈ ਕਲਿੱਕ ਕਰੋ -: