ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਡਿਜਾਸਟਰ ਮੈਨੇਜਮੈਂਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਬੈਠਕ ਬੁਲਾਈ ਹੈ। ਮੰਤਰੀ ਜਿੰਪਾ ਵੱਲੋਂ ਅਧਿਕਾਰੀਆਂ ਨਾਲ ਰਿਵਿਊ ਬੈਠਕ ਕੀਤੀ ਗਈ।
ਪੰਜਾਬ ਵਿਚ ਦੋ ਦਿਨਾਂ ਤੋਂ ਭਾਰੀ ਮੀਂਹ ਦਾ ਦੌਰ ਜਾਰੀ ਹੈ। ਬੀਤੇ 24 ਘੰਟਿਆਂ ਵਿਚ ਰਿਕਾਰਡ ਤੋੜ ਮੀਂਹ ਪਿਆ ਹੈ। ਕਈ ਜ਼ਿਲ੍ਹਿਆਂ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਇਸੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅਧਿਕਾਰੀਆਂ ਦੀ ਐਮਰਜੈਂਸੀ ਬੈਠਕ ਬੁਲਾਈ ਜਿਸ ਵਿਚ ਹੜ੍ਹ ਦੇ ਹਾਲਾਤਾਂ ‘ਤੇ ਵਿਸਤਾਰ ਨਾਲ ਚਰਚਾ ਕੀਤੀ ਗਈ।
ਦੱਸ ਦੇਈਏ ਕਿ ਫਤਿਹਗੜ੍ਹ ਸਾਹਿਬ, ਮੋਹਾਲੀ, ਰੋਪੜ, ਨਵਾਂਸ਼ਹਿਰ, ਪਟਿਆਲਾ ਤੇ ਸੰਗਰੂਰ ਆਦਿ ਵਿਚ ਹੜ੍ਹ ਆਈ ਹੋਈ ਹੈ। ਖਾਸ ਤੌਰ ‘ਤੇ ਕੁਰਾਲੀ, ਖਰੜ, ਮੋਰਿੰਡਾ ਰੋਪੜ ਆਦਿ ਇਲਾਕਿਆਂ ਵਿਚ ਜ਼ਿਆਦਾ ਪਾਣੀ ਭਰ ਗਿਆ ਹੈ। ਇਹੀ ਨਹੀਂ ਬਹੁਤ ਸਾਰੇ ਇਲਾਕਿਆਂ ਵਿਚ ਪਿਛਲੇ 2 ਦਿਨ ਤੋਂ ਬਿਜਲੀ ਨਹੀਂ ਆ ਰਹੀ ਜਿਸ ਕਾਰਨ ਹਾਲਾਤ ਹੋਰ ਵੀ ਖਰਾਬ ਹੋ ਗਏ ਹਨ।
ਇਹ ਵੀ ਪੜ੍ਹੋ : ਖਰਾਬ ਮੌਸਮ ਕਾਰਨ ਚੰਡੀਗੜ੍ਹ ਦੇ ਸਾਰੇ ਸਕੂਲ 13 ਜੁਲਾਈ ਤੱਕ ਰਹਿਣਗੇ ਬੰਦ
ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਤਰ੍ਹਾਂ ਦੀ ਘਬਰਾਹਟ ਵਿਚ ਨਾ ਆਉਣ। ਇਕ ਟਵੀਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਹਰ ਛੋਟੇ ਤੇ ਵੱਡੇ ਅਧਿਕਾਰੀਆਂ ਤੋਂ ਪੰਜਾਬ ਦੇ ਕੋਨੇ-ਕੋਨੇ ਤੋਂ ਪਾਣੀ ਦੀ ਪਲ-ਪਲ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੁਦਰਤੀ ਆਫਤ ਹੈ। ਇਸ ਦਾ ਸਾਹਮਣੇ ਅਸੀਂ ਸਾਰਿਆਂ ਨੇ ਮਿਲ ਕੇ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਲੋਕਾਂ ਦੇ ਨਾਲ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: