ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸਾਬਕਾ ਐੱਮਪੀ ਜਗਮੀਤ ਬਰਾੜ ਦੀ ਪਾਰਟੀ ਵਿਚੋਂ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਉਹ ਅਨੁਸ਼ਾਸਨੀ ਕਮੇਟੀ ਅੱਗੇ ਅੱਜ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਅਕਾਲੀ ਦਲ ਵੱਲੋਂ ਉਨ੍ਹਾਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਬਾਹਰ ਕੱਢ ਦਿੱਤਾ ਗਿਆ ਹੈ।
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਕਮੇਟੀ ਨੇ ਬਰਾੜ ਨੂੰ ਪਾਰਟੀ ਨੇ ਬਹੁਤ ਮਾਣ-ਸਨਮਾਨ ਦਿੱਤਾ। ਹਾਲਾਂਕਿ ਬਰਾੜ ਦੀ ਪਾਰਟੀ ਨੂੰ ਕੋਈ ਦੇਣ ਨਹੀਂ ਸੀ। ਉਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ, ਕੋਰ ਕਮੇਟੀ ਮੈਂਬਰ ਬਣਾਇਆ ਪਰ ਉਹ ਪਿਛਲੇ ਸੁਭਾਅ ਮੁਤਾਬਿਕ ਟਿਕ ਕੇ ਨਹੀਂ ਰਹਿ ਸਕੇ। ਉਨ੍ਹਾਂ ਕਿਹਾ ਕਿ ਕਿਸੇ ਦੇ ਖਿਲਾਫ਼ ਕਾਰਵਾਈ ਔਖੇ ਮਨ ਨਾਲ ਕਰਨੀ ਪੈਂਦੀ ਹੈ ਕਿਉਂਕਿ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਚੱਲਦੀ ਨਹੀਂ। ਉਨ੍ਹਾਂ ਕਿਹਾ ਕਿ ਬਰਾੜ ਟਾਇਮ ਲੈ ਕੇ ਵੀ ਨਹੀਂ ਪਹੁੰਚੇ।
ਇਹ ਵੀ ਪੜ੍ਹੋ : ਦਿਵਿਆਂਗ ਕਰਮਚਾਰੀਆਂ ਨੂੰ ਮਿਲੇਗਾ 1000 ਰੁ. ਮਹੀਨਾ ਭੱਤਾ, CM ਮਾਨ ਨੇ ਦਿੱਤੀ ਮਨਜ਼ੂਰੀ
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ 6 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ ਉਨ੍ਹਾਂ ਨੇ ਸਿਕੰਦਰ ਸਿੰਘ ਮਲੂਕਾ ਨੂੰ ਫੋਨ ਕਰਕੇ ਮੀਟਿੰਗ ਦਾ ਸਮਾਂ ਅੱਗੇ ਵਧਾਉਣ ਦੀ ਗੱਲ ਕਹੀ ਸੀ ਤੇ 10 ਦਸੰਬਰ ਨੂੰ ਦੁਪਹਿਰ 1 ਵਜੇ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਬਾਰੇ ਕਿਹਾ ਸੀ ਪਰ ਉਹ ਅੱਜ ਵੀ ਪੇਸ਼ ਨਹੀਂ ਹੋਏ।
ਵੀਡੀਓ ਲਈ ਕਲਿੱਕ ਕਰੋ -: