NIA ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੀ ਲੰਬੇ ਸਮੇਂ ਤੋਂ ਜਾਂਚ ਕਰ ਰਹੀ ਹੈ। NIA ਦੀ ਜਾਂਚ ਦੌਰਾਨ ਕਈ ਵੱਡੇ ਖੁਲਾਸੇ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਬਰਖਾਸਤ ਸਬ-ਇੰਸਪੈਕਟਰ ਸਰਬਜੀਤ ਸਿੰਘ ਬਾਰੇ ਵੀ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਸਰਬਜੀਤ ਸਿੰਘ ਦੇ ਪਾਕਿ ਏਜੰਸੀਆਂ ਨਾਲ ਸੰਪਰਕ ਪਾਏ ਗਏ ਹਨ। ਇਨ੍ਹਾਂ ਏਜੰਸੀਆਂ ਵੱਲੋਂ ਪੰਜਾਬ ਵਿੱਚ ਨਸ਼ੇ ਅਤੇ ਹਥਿਆਰ ਸਪਲਾਈ ਕੀਤੇ ਜਾ ਰਹੇ ਹਨ। NIA ਦੀ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਪਾਕਿਸਤਾਨ ‘ਚ ਬੈਠੇ ਖਾਲਿਸਤਾਨੀ ਸੰਗਠਨ ਪੰਜਾਬ ਸਣੇ ਆਸ-ਪਾਸ ਦੇ ਇਲਾਕਿਆਂ ‘ਚ ਹਥਿਆਰ ਅਤੇ ਨਸ਼ੇ ਭੇਜ ਰਹੇ ਹਨ।
ਪਾਕਿ ਏਜੰਸੀਆਂ ਨਾਲ ਸਬੰਧਾਂ ਦੇ ਖੁਲਾਸੇ ਤੋਂ ਬਾਅਦ ਹੁਣ NIA ਸਰਬਜੀਤ ਦੇ ਫ਼ੋਨ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਸਬ-ਇੰਸਪੈਕਟਰ ਸਰਬਜੀਤ ਸਿੰਘ ਦੀ ਗ੍ਰਿਫਤਾਰੀ ਚੰਡੀਗੜ੍ਹ ਪੁਲਿਸ ਨੇ ਪਿਛਲੇ ਸਾਲ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਕੀਤੀ ਸੀ।
8 ਜਨਵਰੀ 2022 ਨੂੰ 11 ਪੁਲਿਸ ਮੁਲਾਜ਼ਮਾਂ ਦੀ ਤਰੱਕੀ ਲਈ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ‘ਤੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਦਸਤਖਤ ਯਕੀਨੀ ਤੌਰ ‘ਤੇ ਸਨ। ਇਸ ਸਬੰਧੀ ਜਦੋਂ ਡੀਜੀਪੀ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਮਾਮਲੇ ਦੀ ਜਾਂਚ ਕਰਵਾਈ ਤਾਂ ਪਤਾ ਲੱਗਾ ਕਿ ਪੁਲਿਸ ਮੁਲਾਜ਼ਮਾਂ ਦੀ ਤਰੱਕੀ ਦੀ ਜਾਰੀ ਕੀਤੀ ਗਈ ਸੂਚੀ ਫਰਜ਼ੀ ਸੀ।
ਇਹ ਵੀ ਪੜ੍ਹੋ : UK ਵਿੱਚ ਸਾੜੀ ਪਾ ਕੇ ਮੈਰਾਥਨ ‘ਚ ਸਾਢੇ 42 ਕਿਮੀ. ਦੌੜੀ ਭਾਰਤੀ ਔਰਤ, ਲੋਕ ਕਰ ਰਹੇ ਤਾਰੀਫ਼ਾਂ
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਡੀਐਸਪੀ ਵਿਭੋਰ ਕੁਮਾਰ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ-3 ਥਾਣੇ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਵਿੱਚ ਸਰਬਜੀਤ ਸਿੰਘ ਤੋਂ ਇਲਾਵਾ ਮੁਹਾਲੀ ਸਾਈਬਰ ਸੈੱਲ ਦੇ ਇੰਸਪੈਕਟਰ ਸਤਵੰਤ ਸਿੰਘ ਨੂੰ ਦੋਸ਼ੀ ਪਾਇਆ ਗਿਆ।
ਦੂਜੇ ਪਾਸੇ ਧੋਖਾਧੜੀ ਦੇ ਮਾਮਲੇ ਵਿੱਚ ਬੁੜੈਲ ਜੇਲ੍ਹ ਵਿੱਚ ਬੰਦ ਹੋਣ ਸਮੇਂ ਵੀ ਸਰਬਜੀਤ ਸਿੰਘ ਤੋਂ ਐਨਆਈਏ ਵੱਲੋਂ ਪੁੱਛਗਿੱਛ ਕੀਤੀ ਗਈ ਸੀ। ਇਸ ਸਮੇਂ ਸਰਬਜੀਤ ਸਿੰਘ ਅਤੇ ਸਤਵੰਤ ਸਿੰਘ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹਨ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
