ਮੋਗਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ ਤੇ ਲੜਾਈ ਇੰਨੀ ਵਧ ਗਈ ਕਿ ਇਸ ਵਿਚ ਇਕ ਨੌਜਵਾਨ ਦੀ ਜਾਨ ਤੱਕ ਚਲੀ ਗਈ ਤੇ ਇਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।
ਕਿਹਾ ਜਾ ਰਿਹਾ ਹੈ ਕਿ10 ਤੋਂ 12 ਹਮਲਾਵਰ ਹਥਿਆਰ ਲੈ ਕੇ ਆਏ ਤੇ ਘਰ ਦੇ ਬਾਹਰ ਹਮਲਾ ਕੀਤਾ ਗਿਆ, ਭੰਨ-ਤੋੜ ਕੀਤੀ ਗਈ ਤੇ ਜਦੋਂ ਬਚਾਅ ਕਰਨ ਲਈ ਪਰਿਵਾਰ ਵਾਲੇ ਘਰ ਦੇ ਬਾਹਰ ਆਏ ਤਾਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਗਿਆ। ਘਟਨਾ ਵਿਚ 2 ਭਰਾ ਗੰਭੀਰ ਤੌਰ ਤੋਂ ਜਖਮੀ ਹੋ ਗਏ। ਜ਼ਖਮੀ ਬਲਜੀਤ ਸਿੰਘ ਨੂੰ ਇਲਾਜ ਲਈ ਹਸਪਾਤਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਉਸ ਦਾ ਦੂਜਾ ਭਰਾ ਸੰਦੀਪ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੀ ਮੌਕੇ ਉਤੇ ਪਹੁੰਚ ਚੁੱਕੀ ਹੈ ਉਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖਿਲਾਫ਼ ਪੰਜਾਬ ਵਿਜੀਲੈਂਸ ਦੀ ਕਾਰਵਾਈ, 4000 ਰੁ. ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕੀਤਾ ਕਾਬੂ
ਪਰਿਵਾਰ ਵਾਲਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਛੇਤੀ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
























