district administration: ਕਪੂਰਥਲਾ: ਟਿੱਡੀ ਦਲ ਦੀ ਰੋਕਥਾਮ ਲਈ ਐਕਸ਼ਨ ਪਲਾਨ ਤਿਆਰ ਕਰਨ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਨੂੰ ਕੰਮ ਵੰਡ ਕੇ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਪੰਚਾਇਤਾਂ ਨਾਲ ਤਾਲਮੇਲ ਕਰਕੇ ਹਮਲੇ ਸਬੰਧੀ ਰੋਜ਼ਾਨਾ ਸਰਵੇ ਕੀਤਾ ਜਾਵੇ। ਉਨਾਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਣੇ-ਆਪਣੇ ਨੋਡਲ ਅਫ਼ਸਰ ਨਿਯੁਕਤ ਕਰਕੇ ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਉਨਾਂ ਜ਼ਿਲਾ ਪੱਧਰੀ ਵੱਟਸ ਐਪ ਗਰੁੱਪ ਬਣਾ ਕੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨੂੰ ਇਸ ਵਿਚ ਸ਼ਾਮਿਲ ਕਰਨ ਦੀ ਵੀ ਹਦਾਇਤ ਕੀਤੀ। ਉਨਾਂ ਕਿਹਾ ਕਿ ਖੇਤੀਬਾੜੀ ਅਤੇ ਹੋਰਨਾਂ ਸਬੰਧਤ ਵਿਭਾਗਾਂ ਨੂੰ ਸਪਰੇਅ ਪੰਪਾਂ ਨੂੰ ਤਿਆਰ ਰੱਖਣ ਅਤੇ ਸਪਰੇਅ ਲੀ ਪਾਣੀ ਦੇ ਸੋਮਿਆਂ ਦੀ ਸ਼ਨਾਖ਼ਤ ਕਰਕੇ ਪਲਾਨ ਤਿਆਰ ਕਰਨ ਦੇ ਵੀ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਮੌਕੇ ’ਤੇ ਕਿਸੇ ਵੀ ਤਰਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਟਰੋਲ ਆਪਰੇਸ਼ਨ ਸਮੇਂ ਟਿੳੂਬਵੈੱਲਾਂ ਤੋਂ ਪਾਣੀ ਦੀ ਸਪਲਾਈ ਲਈ ਬਿਜਲੀ ਸਪਲਾਈ ਨਿਰੰਤਰ ਜਾਰੀ ਰੱਖੀ ਜਾਵੇ। ਉਨਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਸਪਰੇਅ ਆਪਰੇਸ਼ਨ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਿਹਤ ਸਹੂਲਤਾਂ ਤੁਰੰਤ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਇਸੇ ਤਰਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦੀ ਹਦਾਇਤ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਸਰਕਾਰ ਵੱਲੋਂ ਜਾਰੀ ਗਿਆਰਾਂ ਨੁਕਤਿਆਂ ਨੂੰ ਅਮਲ ਵਿਚ ਲਿਆਉਣ ਲਈ ਸਾਰੇ ਵਿਭਾਗਾਂ ਨੂੰ ਜਿੰਮੇਵਾਰੀ ਨਾਲ ਆਪਣੀ ਡਿੳੂਟੀ ਨਿਭਾਉਣ ਲਈ ਕਿਹਾ ਤਾਂ ਜੋ ਇਸ ਕੀੜੇ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਸਬੰਧੀ ਉਨਾਂ ਮੌਕ ਡਰਿੱਲ ਕਰਨ ਦੇ ਵੀ ਆਦੇਸ਼ ਦਿੱਤੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਾਜਰ ਸਿੰਘ ਨੇ ਦੱਸਿਆ ਕਿ ਇਹ ਕੀੜਾ ਰੇਗਿਸਤਾਨੀ ਟਿੱਡੀ ਦਲ ਹੈ। ਉਨਾਂ ਦੱਸਿਆ ਕਿ ਇਸ ਸਾਲ ਵਾਤਾਵਰਨ ਅਨੁਕੂਲ ਹੋਣ ਕਰਕੇ ਇਹ ਕੀੜਾ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕਾ ਹੈ, ਜੋ ਕਿ ਰੇਗਿਸਤਾਨ ਇਲਾਕੇ ਈਰਾਨ ਅਤੇ ਪਾਕਿਸਤਾਨ ਰਸਤੇ ਭਾਰਤ ਦੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਨਾਲ ਲਗਦੇ ਸੂਬਿਆਂ ਵਿਚ ਦਾਖ਼ਲ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਇਹ ਕੀੜਾ ਸਾਡੀਆਂ ਫ਼ਸਲਾਂ, ਦਰੱਖਤਾਂ ਅਤੇ ਹਰੇ ਮਾਦੇ ਨੂੰ ਖਾਂਦਾ ਹੈ ਅਤੇ ਵੱਡੀ ਗਿਣਤੀ ਦੇ ਝੁੰਡਾਂ ਵਿਚ ਹਮਲਾ ਕਰਕੇ ਨੁਕਸਾਨ ਪਹੁੰਚਾਉਂਦਾ ਹੈ। ਉਨਾਂ ਦੱਸਿਆ ਕਿ ਦਿਨ ਵੇਲੇ ਇਹ ਹਵਾ ਵਿਚ ਉੱਡਦਾ ਹੈ ਅਤੇ ਰਾਤ ਨੂੰ ਦਰੱਖਤਾਂ ’ਤੇ ਝੁੰਡ ਬਣਾ ਕੇ ਬੈਠਦਾ ਹੈ।
ਉਨਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕੀੜੇ ਦੇ ਹਮਲੇ ਦੀ ਸੂਰਤ ਵਿਚ ਇਸ ਸਬੰਧੀ ਤੁਰੰਤ ਖੇਤੀਬਾੜੀ ਵਿਭਾਗ, ਜ਼ਿਲਾ ਪ੍ਰਸ਼ਾਸਨ ਜਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨਾਂ ਦੱਸਿਆ ਕਿ ਦਿਨ ਵੇਲੇ ਉੱਚੀਆਂ ਆਵਾਜ਼ਾਂ ਨਾਲ ਇਸ ਕੀੜੇ ਨੂੰ ਆਪਣੀਆਂ ਫ਼ਸਲਾਂ ਅਤੇ ਘਰਾਂ ਤੋਂ ਉਡਾਇਆ ਜਾ ਸਕਦਾ ਹੈ ਅਤੇ ਰਾਤ ਵੇਲੇ ਖੇਤੀਬਾੜੀ ਮਾਹਿਰਾਂ ਦੀ ਦੇਖ-ਰੇਖ ਵਿਚ ਜਦ ਇਹ ਦਰੱਖਤਾਂ ’ਤੇ ਆਰਾਮ ਕਰਦਾ ਹੈ, ਕੀਟਨਾਸ਼ਕ ਸਪਰੇਅ ਕਰਕੇ ਇਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਇਸ ਦੀ ਰੋਕਥਾਮ ਲਈ ਕੀੜੇਮਾਰ ਦਵਾਈਆਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਡਿਪਟੀ ਡਾਇਰੈਕਟਰ ਬਾਗਬਾਨੀ ਸ. ਨਰਿੰਦਰ ਸਿੰਘ ਮੱਲੀ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਸ. ਮਨਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਿਸ਼ੀ ਵਿਗਿਆਨ ਕੇਂਦਰ ਡਾ. ਜੁਗਰਾਜ ਸਿੰਘ, ਖੇਤੀਬਾੜੀ ਅਫ਼ਸਰ ਕਪੂਰਥਲਾ ਸ੍ਰੀ ਅਸ਼ਵਨੀ ਕੁਮਾਰ ਤੋਂ ਇਲਾਵਾ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।