district administration delivered: ਜਲੰਧਰ: ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਲਾਕਡਾਊਨ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲਾ ਪ੍ਰਸ਼ਾਸਨ ਵਲੋਂ 113691 ਲੀਟਰ ਦੁੱਧ ਅਤੇ 6183 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆ ਗਈਆਂ। ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਮਿਲਕ ਫ਼ੈਡ, ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਜ਼ਿਲੇ ਦੇ ਹਰ ਖੇਤਰ ਵਿੱਚ ਜਰੂਰੀ ਚੀਜਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜਨਰਲ ਮੇਨੈਜਰ ਮਿਲਕਫੈਡ ਸ੍ਰੀ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਵੇਰਕਾ ਦੀਆਂ ਟੀਮਾਂ ਵਲੋਂ ਜ਼ਿਲੇ ਦੇ ਵੱਧ ਤੋਂ ਵੱਧ ਘਰਾਂ ਵਿੱਚ ਦੁੱਧ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਵੇਰਕੇ ਦੇ ਅਧਿਕਾਰਤ ਡੀਲਰਾਂ ਵਲੋ 113691 ਲੀਟਰ ਦੁੱਧ, 766 ਕਿਲੋ ਪਨੀਰ, 11448 ਕਿਲੋ ਦਹੀਂ, 27936 ਲੀਟਰ ਲੱਸੀ, 442 ਕਿਲੋ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਏ ਗਏ। ਇਸੇ ਤਰਾਂ ਜ਼ਿਲਾ ਮੰਡੀ ਅਫ਼ਸਰ ਜਲੰਧਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ 6183 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਈਆਂ ਗਈਆਂ ਤਾਂ ਕਿ ਲੋਕਾਂ ਨੂੰ ਕਿਸੇ ਤਰਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸੇ ਤਰਾਂ ਜ਼ਿਲਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਵਲੋਂ ਵੀ ਵੱਖ-ਵੱਖ ਟੀਮਾਂ ਰਾਹੀਂ ਕਰਿਆਨਾ ਅਤੇ ਹੋਰ ਜਰੂਰੀ ਸਮਾਨ ਨੂੰ ਲੋਕਾਂ ਦੇ ਪਹੁੰਚ ਗੋਚਰ ਬਣਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਜਰੂਰੀ ਚੀਜ਼ਾਂ ਪ੍ਰਾਪਤ ਕਰਨ ਵਿੱਚ ਕੋਈ ਸਮੱਸਿਆਂ ਪੇਸ਼ ਨਾ ਆਵੇ।
Home ਖ਼ਬਰਾਂ ਪੰਜਾਬ ਦੋਆਬਾ ਜ਼ਿਲ੍ਹਾ ਪ੍ਰਸ਼ਾਸਨ ਨੇ 113691 ਲੀਟਰ ਦੁੱਧ, 766 ਕਿਲੋ ਪਨੀਰ, 11448 ਕਿਲੋ ਦਹੀਂ ਤੇ ਸਮਾਨ ਲੋਕਾਂ ਦੇ ਘਰਾਂ ਤੱਕ ਪਹੁੰਚਾਏ
ਜ਼ਿਲ੍ਹਾ ਪ੍ਰਸ਼ਾਸਨ ਨੇ 113691 ਲੀਟਰ ਦੁੱਧ, 766 ਕਿਲੋ ਪਨੀਰ, 11448 ਕਿਲੋ ਦਹੀਂ ਤੇ ਸਮਾਨ ਲੋਕਾਂ ਦੇ ਘਰਾਂ ਤੱਕ ਪਹੁੰਚਾਏ
May 23, 2020 12:12 am
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
TAGpunjab