District Youth President in Faridkot : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਧਾਨ ਗੁਰਲਾਲ ਸਿੰਘ ਨੂੰ ਸ਼ਰੇਆਮ ਗੋਲੀਆਂ ਨਾਲ ਮਾਰ ਦਿੱਤੀਆਂ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦੋ ਬਾਈਕ ਸਵਾਰਾਂ ਨੇ ਗੁਰਲਾਲ ਸਿੰਘ ‘ਤੇ ਲਗਭਗ 11 ਰਾਊਂਡ ਫਾਇਰ ਕੀਤੇ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਤਾ ਲੱਗਾ ਹੈ ਕਿ ਉਸ ਉੱਤੇ ਇਹ ਹਮਲਾ ਲਗਭਗ ਪੰਜ ਵਜੇ ਦੇ ਕਰੀਬ ਹੋਇਆ ਸੀ।
ਗੁਰਲਾਲ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਫਰੀਦਕੋਟ ਦੇ ਜੀ. ਜੀ. ਐੱਸ. ਮੈਡੀਕਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਾ ਹੈ। ਦੱਸਣਯੋਗ ਹੈ ਕਿ ਗੁਰਲਾਲ ਸਿੰਘ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਯੂਥ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੀ। ਜਾਣਕਾਰੀ ਅਨੁਸਾਰ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਜੁਬਲੀ ਸਿਨੇਮਾ ਚੌਕ ਨੇੜੇ ਇਕ ਇਮੀਗ੍ਰੇਸ਼ਨ ਦਫ਼ਤਰ ਵਿਚ ਆਪਣੀ ਕਾਰ ਵਿੱਚ ਆਏ ਸਨ। ਜਿਵੇਂ ਹੀ ਉਹ ਆਪਣੀ ਕਾਰ ਵਿਚ ਬੈਠਣ ਲੱਗੇ ਤਾਂ ਚੌਕ ਤੋਂ ਬਾਈਕ ‘ਤੇ ਸਵਾਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਉਨ੍ਹਾਂ’ ਤੇ ਦੋ ਪਿਸਤੌਲਾਂ ਨਾਲ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਗੋਲੀਬਾਰੀ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਗੁਰਲਾਲ ਸਿੰਘ ਪਹਿਲਵਾਨ ਨੂੰ ਤੁਰੰਤ ਮੈਡੀਕਲ ਕਾਲਜ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।