Doctors and staff of :ਲੁਧਿਆਣਾ ਦੇ ਸਿਵਲ ਹਸਪਤਾਲ ਦੇ 4 ਦਰਜਾ ਚਾਰ ਮੁਲਾਜ਼ਮਾਂ ਦੇ ਕੋਰੋਨਾ ਨਾਲ ਪੀੜਤ ਹੋਣ ਤੋਂ ਬਾਅਦ ਡਾਕਟਰਾਂ ਤੇ ਸਟਾਫ ਨੇ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਹੈ। ਹੁਣ ਉਹ ਸਾਰੇ ਕੰਮਕਾਰ ਛੱਡ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਜਿਹੜੇ ਮਾਸਕ ਅਤੇ ਪੀ. ਪੀ.ਈ. ਕਿੱਟਾਂ ਦਿੱਤੀਆਂ ਗਈਆਂ ਹਨ ਉਹ ਬਹੁਤ ਹੀ ਘਟੀਆ ਕੁਆਲਟੀ ਦੇ ਹਨ। ਜਿਸ ਕਾਰਨ ਡਾਕਟਰਾਂ ਤੇ ਸਟਾਫ ਨੂੰ ਕੋਰੋਨਾ ਵਾਇਰਸ ਦਾ ਖਤਰਾ ਵਧ ਹੋ ਸਕਦਾ ਹੈ। ਘਟੀਆ ਕਿਸਮ ਦੇ ਮਾਸਕ ਕਾਰਨ ਪਿਛਲੇ ਦਿਨੀਂ ਡਾਕਟਰ ਵੀ ਬੇਹੋਸ਼ ਹੋ ਗਏ ਸਨ।
ਸਿਵਲ ਸਰਜਨ ਦਾ ਕਹਿਣਾ ਹੈ ਕਿ ਉਹ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਹਨ ਅਤੇ ਆਪਣੀ ਜਾਨ ਜੋਖਿਮ ਵਿਚ ਪਾ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਨੂੰ ਘਟੀਆ ਕਿਸਮ ਦੀ ਮਾਸਕ ਦੀ ਸਪਲਾਈ ਕੀਤੀ ਜਾ ਰਹੀ ਹੈ। ਡਾਕਟਰਾਂ ਤੇ ਸਟਾਫ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਇਹ ਸਪਲਾਈ ਉਨ੍ਹਾਂ ਨੂੰ ਕਿਥੋਂ ਆਉਂਦੀ ਹੈ ਬਸ ਉਨ੍ਹਾਂ ਨੂੰ ਇਹ ਪਤਾ ਹੈ ਕਿ ਉਨ੍ਹਾਂ ਨੂੰ ਹਲਕੀ ਕਿਸਮ ਦੀ ਸਪਲਾਈ ਕੀਤੀ ਜਾ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਜਾਨ ਜੋਖਿਮ ‘ਚ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਨਾਲ ਜੋ ਖਿਲਵਾੜ ਹੋ ਰਿਹਾ ਹੈ, ਉਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਤੇ ਵਧੀਆ ਕਿਸਮ ਦੇ ਮਾਸਕ ਹੀ ਉਨ੍ਹਾਂ ਨੂੰ ਦਿੱਤੇ ਜਾਣ।