Domestic flights need : ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਕੋਰੋਨਾ ਵਾਇਰਸ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਖਾਸਕਰ ਮੁੰਬਈ ਅਤੇ ਅਹਿਮਦਾਬਾਦ ਤੋਂ ਘਰੇਲੂ ਉਡਾਣਾਂ ਦੀ ਗਿਣਤੀ ਘਟਾਉਣ ਦੀ ਲੋੜ ਹੈ ਕਿਉਂ ਕਿ ਇੱਥੇ ਵੱਡੀ ਗਿਣਤੀ ਵਿੱਚ ਕੋਵਿਡ-19 ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਏ ਗਏ 72,468 ਨਮੂਨਿਆਂ ਵਿੱਚੋਂ ਸਿਰਫ਼ 2.8 ਫ਼ੀਸਦੀ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਰਿਪੋਰਟ ਕੀਤੇ ਗਏ ਜ਼ਿਆਦਾਤਰ ਮਾਮਲੇ ਦੂਸਰੇ ਰਾਜਾਂ ਅਤੇ ਦੇਸ਼ਾਂ ਦੀ ਟਰੈਵਲ ਹਿਸਟਰੀ ਨਾਲ ਸਬੰਧਤ ਹਨ, ਇਸ ਲਈ ਇਸ ਵਾਇਰਸ ਦੇ ਸਮੂਹ ਵਿੱਚ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਤੌਰ ‘ਤੇ ਉੱਚ ਜੋਖ਼ਮ ਵਾਲੇ ਰਾਜਾਂ ਅਤੇ ਦੇਸ਼ਾਂ ਚੋਂ ਆਉਣ ਵਾਲੇ ਯਾਤਰੀਆਂ
ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ।
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਇਸ ਅਹਿਮ ਮੁੱਦੇ ‘ਤੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ਵਿੱਚ ਹੈ ਕਿ ਰਾਜ ਵਿਚ ਸਿਰਫ 151 ਪਾਜ਼ੇਟਿਵ ਵਿਅਕਤੀ ਅਜਿਹੇ ਹਨ ਜਿਨ੍ਹਾਂ ਜਿਨ੍ਹਾਂ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ। 99.9 ਫੀਸਦੀ ਸੰਪਰਕ ਟਰੇਸਿੰਗ ਵਿਚੋਂ, 1476 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ ਜੋ ਕਿ ਲਗਭਗ 8 ਫੀਸਦੀ ਬਣਦਾ ਹੈ। ਮੰਤਰੀ ਨੇ ਮੀਟਿੰਗ ਨੂੰ ਕੋਵਿਡ -19 ਦੇ ਪ੍ਰਬੰਧਨ ਅਤੇ ਰੋਕਥਾਮ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਜ਼ ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ।
ਡੇਂਗੂ ਅਤੇ ਮਲੇਰੀਆ ਦੇ ਫੈਲਣ ਵਾਲੇ ਮੌਸਮ ਦੇ ਮੱਦੇਨਜ਼ਰ ਮੰਤਰੀ ਨੇ ਸਟੇਟ ਪ੍ਰੋਗਰਾਮ ਅਫਸਰ, ਆਈਡੀਐਸਪੀ ਨੂੰ ਨਿਰਦੇਸ਼ ਦਿੱਤੇ ਕਿ ਸਿਹਤ ਵਿਭਾਗ ਕੋਵਿਡ -19 ਵਿਰੁੱਧ ਅਣਥੱਕ ਲੜਾਈ ਲੜ ਰਿਹਾ ਹੈ ਅਤੇ ਨਾਲ ਹੀ ਡੇਂਗੂ, ਮਲੇਰੀਆ ਅਤੇ ਪਾਣੀ ਨਾਲ ਹੋਣ ਵਾਲੀਆਂ ਹੋਰ ਬਿਮਾਰੀਆਂ ਦੀ ਜਾਂਚ ਅਤੇ ਪ੍ਰਬੰਧਨ ਲਈ ਤਿਆਰੀ ਨੂੰ ਵੀ ਰਾਜ ਵਿਚ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਮੀਟਿੰਗ ਨੂੰ ਕੋਵਿਡ -19 ਦੇ ਪ੍ਰਬੰਧਨ ਅਤੇ ਰੋਕਥਾਮ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਜ਼ ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਸਖਤੀ ਨਾਲ ਯਕੀਨੀ ਬਣਾਇਆ ਜਾਵੇ।