Domestic flights resume: ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਅੱਜ ਤੋਂ ਘਰੇਲੂ ਜਹਾਜ਼ਾਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ । ਅਜਿਹੀ ਸਥਿਤੀ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਫਸੇ ਬਹੁਤ ਸਾਰੇ ਲੋਕ ਹੁਣ ਆਪਣੇ ਰਾਜਾਂ ਵਿੱਚ ਵਾਪਸ ਜਾਣ ਦੇ ਯੋਗ ਹੋ ਗਏ ਹਨ । ਇਸ ਤੋਂ ਇਲਾਵਾ ਅੱਜ ਈਦ ਦੇ ਕਾਰਨ ਬਹੁਤ ਸਾਰੇ ਲੋਕ ਆਪਣੇ ਅਜ਼ੀਜ਼ਾਂ ਨੂੰ ਮਿਲਣ ਵੀ ਜਾ ਰਹੇ ਹਨ । ਹਾਲਾਂਕਿ, ਏਅਰਪੋਰਟ ਪਹੁੰਚਣ ਤੋਂ ਬਾਅਦ ਬਹੁਤ ਸਾਰੇ ਯਾਤਰੀਆਂ ਨੂੰ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਉਡਾਣ ਰੱਦ ਕਰ ਦਿੱਤੀ ਗਈ ਹੈ । ਅਜਿਹੀ ਸਥਿਤੀ ਵਿੱਚ ਬਹੁਤ ਸਾਰੇ ਯਾਤਰੀਆਂ ਨੂੰ ਵੀ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਦਰਅਸਲ, ਘਰੇਲੂ ਉਡਾਣਾਂ ਦੀ ਸ਼ੁਰੂਆਤ ਦੇ ਪਹਿਲੇ ਹੀ ਦਿਨ ਦੇਸ਼ ਭਰ ਦੀਆਂ 80 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ । ਦਿੱਲੀ ਤੋਂ ਵੱਧ ਤੋਂ ਵੱਧ ਉਡਾਣਾਂ ਰੱਦ ਕੀਤੀਆਂ ਗਈਆਂ ਹਨ । ਜਿਸ ਵਿੱਚ ਦਿੱਲੀ ਤੋਂ ਚੇੱਨਈ, ਮੁੰਬਈ, ਕੋਲਕਾਤਾ, ਬਾਦਡੋਗਰਾ, ਕੋਲਕਾਤਾ, ਕੋਚੀ, ਬੰਗਲੁਰੂ, ਗੋਆ, ਸ੍ਰੀਨਗਰ ਅਤੇ ਪੁਣੇ ਲਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ । ਅਜਿਹੀ ਸਥਿਤੀ ਵਿੱਚ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦੇਈਏ ਕਿ ਪਹਿਲੀ ਉਡਾਣ ਅੱਜ ਸਵੇਰੇ 5 ਵਜੇ ਦਿੱਲੀ ਹਵਾਈ ਅੱਡੇ ਤੋਂ ਰਵਾਨਾ ਹੋਈ । ਸਵੇਰੇ 6.42 ਵਜੇ ਮਹਾਂਰਾਸ਼ਟਰ ਦੇ ਪੁਣੇ ਵਿੱਚ ਲੈਂਡ ਕੀਤਾ । ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕੀਤਾ ਕਿ ਰਾਜਾਂ ਨੂੰ ਏਅਰ ਲਾਈਨ ਦੀ ਮਨਜ਼ੂਰੀ ਲੈਣ ਲਈ ਸਖਤ ਮਿਹਨਤ ਕਰਨੀ ਪਈ । ਜਿਸ ਵਿੱਚ ਹੁਣ ਮਹਾਂਰਾਸ਼ਟਰ ਸਰਕਾਰ ਨੇ ਵੀ ਏਅਰ ਲਾਈਨ ਚਾਲੂ ਕਰਨ ਦੀ ਆਗਿਆ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜਿੱਥੇ ਪੂਰੇ ਦੇਸ਼ ਆਂਧਰਾ ਪ੍ਰਦੇਸ਼ ਤੇ ਪੱਛਮੀ ਬੰਗਾਲ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਉਡਾਣਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ।
ਦਰਅਸਲ, ਆਂਧਰਾ ਪ੍ਰਦੇਸ਼ ਸਰਕਾਰ ਨੇ ਕੱਲ੍ਹ ਯਾਨੀ ਕਿ 26 ਮਈ ਤੋਂ ਅਤੇ ਪੱਛਮੀ ਬੰਗਾਲ ਸਰਕਾਰ ਨੇ ਅਮਫਾਨ ਤੂਫਾਨ ਤੋਂ ਹੋਏ ਨੁਕਸਾਨ ਕਾਰਨ ਘਰੇਲੂ ਉਡਾਣ ਨੂੰ 28 ਮਈ ਤੋਂ ਮਨਜ਼ੂਰੀ ਦੇ ਦਿੱਤੀ ਹੈ। ਅੱਜ ਹਵਾਈ ਸੇਵਾ ਸ਼ੁਰੂ ਹੋਣ ਤੋਂ ਬਾਦ ਦਿੱਲੀ ਏਅਰਪੋਰਟ ਟਰਮੀਨਲ -3 ਵਿਖੇ ਲੰਬੀਆਂ ਕਤਾਰਾਂ ਵੇਖੀਆਂ ਜਾਂਦੀਆਂ ਹਨ । ਜ਼ਾਹਿਰ ਹੈ ਕਿ ਇਹ ਜਹਾਜ਼ ਦਿੱਲੀ ਤੋਂ ਵੱਖ-ਵੱਖ ਰਾਜਾਂ ਲਈ ਉਡਾਣ ਭਰੇਗਾ । ਇੱਥੇ ਸਵਾਰ ਹੋਣ ਤੋਂ ਪਹਿਲਾਂ ਸਾਰੇ ਯਾਤਰੀਆਂ ਨੂੰ ਥਰਮਾਮੀਟਰ ਗਨ ਨਾਲ ਚੈੱਕ ਕੀਤਾ ਜਾ ਰਿਹਾ ਹੈ।