ਪੰਜਾਬ ਦੇ ਮੁੱਖ ਮੰਤਰੀ ਅੱਜ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਏ। ਸੀ.ਐਮ. ਮਾਨ ਨੇ ਇੱਥੇ ਨਰਸਿੰਗ ਹੋਸਟਲ ਅਤੇ ਰੇਡੀਓ ਥੈਰੇਪੀ ਬਲਾਕ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਅਤੇ ਹਰਭਜਨ ਸਿੰਘ ਵੀ ਹਾਜ਼ਰ ਸਨ। ਸਰਕਾਰੀ ਕਾਲਜ ਅੰਮ੍ਰਿਤਸਰ ਦੇ 100 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸੀ.ਐਮ. ਮਾਨ ਨੇ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਸੀ.ਐਮ. ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੋਰ ਸਟੈਪ ਸੇਵਾ ਸ਼ੁਰੂ ਕੀਤੀ ਜਾਵੇਗੀ।
ਇਸ ਮੌਕੇ ਸੀ.ਐਮ. ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਪਵੇਗਾ। ਪੰਜਾਬ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਲੋਕਾਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ। 42 ਤਰ੍ਹਾਂ ਦੇ ਟੈਸਟ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਰਸਾਂ ਅਤੇ ਡਾਕਟਰਾਂ ਦੀ ਭਰਤੀ ਜਲਦੀ ਹੀ ਹੋਵੇਗੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਵਾਸੀਆਂ ਲਈ ਖੁਸ਼ਖਬਰੀ! CM ਮਾਨ ਤੇ ਕੇਜਰੀਵਾਲ ਭਲਕੇ ਦੇਣਗੇ ਕਈ ਵੱਡੇ ਤੋਹਫ਼ੇ
ਇਸ ਮੌਕੇ ਸੀ.ਐਮ. ਮਾਨ ਨੇ ਐਲਾਨ ਕੀਤਾ ਕਿ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੋਰ ਸਟੈਪ ਸੇਵਾ ਸ਼ੁਰੂ ਕੀਤੀ ਜਾਵੇਗੀ। ਲੋਕਾਂ ਦੇ ਘਰ ਬੈਠੇ ਕੰਮ ਹੋਣਗੇ। ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਅਫਸਰ ਖੁਦ ਲੋਕਾਂ ਦੇ ਘਰ ਆਉਣਗੇ। ਬਹੁਤ ਸਾਰੇ ਦਫ਼ਤਰ ਬੰਦ ਕਰ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ : –