ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਸਨ।
ਵਿੱਤ ਮੰਤਰੀ ਐਡਵੋਕੇਟ ਚੀਮਾ ਨੇ ਡਾ. ਜਵੰਧਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੀਆਂ ਉਚਾਈਆਂ ਹਾਸਲ ਕਰੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ। ਡਾ. ਗੁਨਿੰਦਰਜੀਤ ਸਿੰਘ ਜਵੰਧਾ ਐਮ.ਬੀ.ਏ ਅਤੇ ਡਾਕਟਰੇਟ ਡਿਗਰੀ ਸਮੇਤ ਕਈ ਭਾਸ਼ਾਵਾਂ ਵਿੱਚ ਗ੍ਰੈਜੂਏਟ ਹਨ। ਉਨ੍ਹਾਂ ਇਸ ਜਿੰਮੇਵਾਰੀ ਲਈ ਸੀ.ਐਮ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ।
ਇਹ ਵੀ ਪੜ੍ਹੋ : CM ਮਾਨ ਨੇ ਸੰਭਾਲੀ ਇਨਵੈਸਟਰ ਸਮਿਟ ਦੀ ਕਮਾਨ, ਪਹੁੰਚਣਗੇ ਦੇਸ਼-ਵਿਦੇਸ਼ ਦੇ ਵੱਡੇ ਉਦਯੋਗਪਤੀ
ਜ਼ਿਕਰਯੋਗ ਹੈ ਕਿ ਡਾ. ਜਵੰਧਾ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਹੋਣ ਤੋਂ ਇਲਾਵਾ ਉਹ ਗ਼ੈਰ-ਸਰਕਾਰੀ ਸੰਸਥਾ ਜ਼ਫ਼ਰ ਵੈਲਫੇਅਰ ਸੁਸਾਇਟੀ ਵੀ ਚਲਾ ਰਹੇ ਹਨ। ਪੰਜਾਬ ਇਨਫੋਟੈੱਕ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੰਭਾਲਦਿਆਂ ਡਾ. ਜਵੰਧਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਾਫੀ ਦੇਰ ਤੱਕ ਗੱਲਬਾਤ ਕੀਤੀ।
ਵੀਡੀਓ ਲਈ ਕਲਿੱਕ ਕਰੋ -: