ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਮ ਗਈ ਹੈ ਤੇ ਪੰਜਾਬ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਭਗਵੰਤ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ।
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਉਨ੍ਹਾਂ ਨੇ ਅੱਜ ਬੇਹੱਦ ਹੀ ਸਾਦੇ ਢੰਗ ਨਾਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਪੰਜਾਬ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਵਜੋਂ ਸਹੁੰ ਚੁੱਕੀ। ਇੰਦਰਬੀਰ ਸਿੰਘ ਨਿੱਝਰ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਆਪ ਦੇ ਵਿਧਾਇਕ ਹਨ।
ਆਪ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਐਕਸ਼ਨ ਮੋਡ ਵਿਚ ਆ ਗਏ ਹਨ। ਉਨ੍ਹਾਂ ਨੇ ਭਲਕੇ ਤੋਂ 3 ਦਿਨਾਂ ਲਈ ਮਤਲਬ 17, 21 ਤੇ 22 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਹੈ ਤੇ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਕੱਲ੍ਹ ਵੱਡੇ ਐਲਾਨ ਵੀ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਸਹੁੰ ਚੁੱਕਣ ਤੋਂ ਬਾਅਦ ਮਾਨ ਨੇ ਕਿਹਾ ਕਿ ਸ਼ਹੀਦਾਂ ਨੂੰ ਸਿਰਫ ਕੁਝ ਤਰੀਖਾਂ ‘ਤੇ ਹੀ ਕਿਉਂ ਯਾਦ ਕੀਤਾ ਜਾਂਦਾ ਹੈ। ਸਾਨੂੰ ਹਰ ਰੋਜ਼ ਉਨ੍ਹਾਂ ਦੇ ਦੱਸੇ ਰਸਤਿਆਂ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦਨ ਨੇਤਾਵਾਂ ਤੇ ਵਰਕਰਾਂ ਨੂੰ ਕਿਹਾ ਕਿ ਹੰਕਾਰ ਬਿਲਕੁਲ ਨਹੀਂ ਕਰਨਾ ਹੈ।
ਇਹ ਵੀ ਪੜ੍ਹੋ : CM ਮਾਨ ਨੇ ਭਲਕੇ ਤੋਂ 3 ਦਿਨਾਂ ਲਈ ਬੁਲਾਇਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਹੋਣਗੇ ਵੱਡੇ ਐਲਾਨ!
ਮਾਨ ਨੇ ਕਿਹਾ ਕਿ ਸਮਾਂ ਤੇ ਪਬਲਿਕ ਬਹੁਤ ਵੱਡੀ ਚੀਜ਼ ਹੈ। ਉਹ ਆਦਮੀ ਨੂੰ ਅਰਸ਼ ਤੋਂ ਫਰਸ਼ ‘ਤੇ ਲਿਆਉਣ ਵਿਚ ਦੇਰੀ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ, ਭ੍ਰਿਸ਼ਟਾਚਾਰ, ਖੇਤੀ,ਵਪਾਰ, ਸਕੂਲ, ਹਸਪਤਾਲ ਸਾਰਿਆਂ ਨੂੰ ਠੀਕ ਕਰਾਂਗੇ। ਉਨ੍ਹਾਂ ਅਸੀਂ ਲੋਕਾਂ ਵਰਗੇ ਹਾਂ ਤੇ ਲੋਕਾਂ ਦੇ ਬਣ ਕੇ ਹੀ ਰਹਾਂਗੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੌਦੀਆ ਵੀ ਮੰਚ ‘ਤੇ ਬਸੰਤੀ ਪਗੜੀ ਵਿਚ ਨਜ਼ਰ ਆਏ।