Dr Manpreet Chatwal and Jaskiran Singh : ਚੰਡੀਗੜ : ਪੰਜਾਬ ਸਰਕਾਰ ਵੱਲੋਂ ਬੀਤੇ ਮਹੀਨੇ ਡਾ ਮਨਪ੍ਰੀਤ ਕੌਰ ਛਤਵਾਲ ਤੇ ਸਾਬਕਾ ਆਈਏਐਸ ਅਧਿਕਾਰੀ ਜਸਕਿਰਨ ਸਿੰਘ ਨੂੰ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਆਨਲਾਈਨ ਸਮਾਰੋਹ ਵਿੱਚ ਦੋਹਾਂ ਅਧਿਕਾਰੀਆਂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਵਜੋਂ ਸਹੁੰ ਚੁਕਾਈ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਨ ਲਈ ਰਾਜਪਾਲ ਤੋਂ ਆਗਿਆ ਮੰਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਪਣੇ ਦਫਤਰ ਤੋਂ ਇਸ ਆਨਲਾਈਨ ਸਮਾਰੋਹ ਵਿੱਚ ਸ਼ਾਮਲ ਹੋਏ। ਦੱਸਣਯੋਗ ਹੈ ਕਿ ਡਾ. ਛਤਵਾਲ ਇਸ ਸਮੇ ਸਿਹਤ ਵਿਭਾਗ ਵਿਚ ਅਡੀਸ਼ਨਲ ਪ੍ਰੋਜੈਕਟ ਡਾਇਰੈਕਟਰ ਪੰਜਾਬ ਏਡਜ ਕੰਟਰੋਲ ਸੋਸਾਇਟੀ ਵਜੋਂ ਕੰਮ ਕਰ ਰਹੇ ਹਨ।