ਦੁਬਈ ਤੋਂ ਡਿਪੋਰਟ ਕੀਤੇ ਗਏ 8 ਪੰਜਾਬੀ ਨੌਜਵਾਨਾਂ ਨੂੰ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸੁਰੱਖਿਅਤ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਹੈ। ਟਰੱਸਟ ਦੇ ਸੰਸਥਾਪਕ ਡਾ. ਐੱਸਪੀ ਓਬਰਾਏ ਨੇ ਇਨ੍ਹਾਂ ਨੌਜਵਾਨਾਂ ਦੀ ਮਦਦ ਕੀਤੀ।
ਕਪੂਰਥਲਾ ਤੋਂ ਆਤਮਾ ਸਿੰਘ ਤੇ ਜਲੰਧਰ ਤੋਂ ਵਿਜੇ ਕੁਮਾਰ, ਹਰਬੰਸ ਲਾਲ, ਗਗਨ ਕੁਮਾਰ, ਵਿਜੇ ਕੁਮਾਰ, ਬੱਗਾ ਪ੍ਰਕਾਸ਼ ਤੇ ਅਜੇ ਕੁਮਾਰ ਨੂੰ ਉਨ੍ਹਾਂ ਦੀ ਕੰਪਨੀ ਨੇ ਧੋਖਾ ਦਿੱਤਾ। ਕੰਪਨੀ ਨੇ 3 ਮਹੀਨੇ ਦੀ ਤਨਖਾਹ ਨਹੀਂ ਦਿੱਤੀ ਤੇ ਜਦੋਂ ਨੌਜਵਾਨਾਂ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਦੇ ਘਰ ਦੀ ਬਿਜਲੀ ਕੱਟ ਦਿੱਤੀ ਗਈ। ਪੀੜਤ ਨੌਜਵਾਨਾਂ ਨੇ ਦੁਬਈ ਦੀ ਲੇਬਰ ਕੋਰਟ ਵਿਚ ਸ਼ਿਕਾਇਤ ਕੀਤੀ। ਕੋਰਟ ਨੇ ਉਨ੍ਹਾਂ ਨੂੰ ਪੁਲਿਸ ਕੋਲ ਭੇਜ ਦਿੱਤਾ ਤੇ ਪੁਲਿਸ ਨੇ ਉਨ੍ਹਾਂ ਨੂੰ 11 ਦਿਨ ਜੇਲ ਵਿਚ ਰੱਖਿਆ ਤੇ ਫਿਰ ਡਿਪੋਰਟ ਕਰਕੇ ਚੇਨਈ ਭੇਜ ਦਿੱਤ। ਡਾ.ਓਬਰਾਏ ਨੇ ਇਨ੍ਹਾਂ ਨੌਜਵਾਨਾਂ ਦੀ ਚੇਨਈ ਤੋਂ ਅੰਮ੍ਰਿਤਸਰ ਤੱਕ ਦੀ ਹਵਾਈ ਟਿਕਟ ਬੁੱਕ ਕਰਾਈ।
ਇਹ ਵੀ ਪੜ੍ਹੋ : ਬਰਨਾਲਾ : ਟੈਕਸੀ ਡਰਾਈਵਰ ਦੀ ਧੀ ਬਣੀ ‘ਲੇਬਰ ਇੰਸਪੈਕਟਰ’, ਪੰਜਾਬ ਸਰਕਾਰ ਵੱਲੋਂ ਯੋਗਤਾ ਤੇ ਮੈਰਿਟ ਦੇ ਆਧਾਰ ‘ਤੇ ਮਿਲੀ ਨੌਕਰੀ
ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਨੇ ਇਨ੍ਹਾਂ 8 ਨੌਜਵਾਨਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ। ਡਾ. ਓਬਰਾਏ ਨੇ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਵਿਦੇਸ਼ ਜਾਣ ਤੋਂ ਪਹਿਲਾਂ ਕੰਪਨੀ ਤੇ ਵੀਜ਼ੇ ਦੀ ਪੂਰੀ ਜਾਣਕਾਰੀ ਜ਼ਰੂਰ ਲਓ। ਇਸ ਨਾਲ ਵਿਦੇਸ਼ ਵਿਚ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ। ਪੀੜਤ ਨੌਜਵਾਨਾਂ ਨੇ ਦੱਸਿਆ ਕਿ ਉਸ ਸਮੇਂ ਸਾਡੇ ਕੋਲ ਇਕ ਵੀ ਪੈਸਾ ਤੇ ਸਾਮਾਨ ਨਹੀਂ ਸੀ। ਅਸੀਂ ਡਾ. ਓਬਰਾਏ ਨਾਲ ਫੋਨ ‘ਤੇ ਗੱਲਬਾਤ ਕੀਤੀਤਾਂ ਉਨ੍ਹਾਂ ਨੇ ਸਾਨੂੰ ਤੁਰੰਤ ਅੰਮ੍ਰਿਤਸਰ ਤੱਕ ਹਵਾਈ ਟਿਕਟਾਂ ਦਿਵਾਉਣ ਤੋਂ ਇਲਾਵਾ ਹਵਾਈ ਅੱਡੇ ਤੋਂ ਘਰਾਂ ਤੱਕ ਪਹੁੰਚਾਉਣ ਲਈ ਗੱਡੀ ਦਾ ਵੀ ਪ੍ਰਬੰਧ ਕੀਤਾ ਜਿਸ ਲਈ ਅਸੀਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -:
























