ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗਠਜੋੜ ਦੀ ਤਰਫੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਨਾਮਜ਼ਦਗੀ ਸਮੇਂ ਉਨ੍ਹਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ। ਦ੍ਰੋਪਦੀ ਮੁਰਮੂ ਨੇ 4 ਸੈੱਟਾਂ ਵਿੱਚ ਨਾਮਜ਼ਦਗੀ ਦਾਖ਼ਲ ਕੀਤੀ ਸੀ। ਪਹਿਲੇ ਸੈੱਟ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਪ੍ਰਸਤਾਵਕ ਬਣੇ। ਇਸ ਤੋਂ ਇਲਾਵਾ ਅਮਿਤ ਸ਼ਾਹ, ਰਾਜਨਾਥ ਸਿੰਘ ਸਮੇਤ ਭਾਜਪਾ ਸੰਸਦੀ ਦਲ ਦੇ ਮੈਂਬਰਾਂ ਨੇ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ। ਨਾਮਜ਼ਦਗੀ ਪ੍ਰਕਿਰਿਆ ਦੌਰਾਨ ਜੇਪੀ ਨੱਡਾ, ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਦੇ ਕਈ ਮੰਤਰੀ ਵੀ ਮੌਜੂਦ ਸਨ।
ਇੰਨਾ ਹੀ ਨਹੀਂ ਯੋਗੀ ਆਦਿਤਿਆਨਾਥ, ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ, ਹਿਮੰਤ ਬਿਸਵਾ ਸ਼ਰਮਾ, ਪੁਸ਼ਕਰ ਸਿੰਘ ਧਾਮੀ ਸਮੇਤ ਭਾਜਪਾ ਸ਼ਾਸਤ ਰਾਜਾਂ ਦੇ ਕਈ ਮੁੱਖ ਮੰਤਰੀ ਵੀ ਪਹੁੰਚੇ ਸਨ। ਦ੍ਰੋਪਦੀ ਮੁਰਮੂ ਮਹਾਤਮਾ ਗਾਂਧੀ ਦੀ ਮੂਰਤੀ ‘ਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਨਾਮਜ਼ਦਗੀ ਲਈ ਗਈ। 1997 ਵਿੱਚ ਭਾਜਪਾ ਵਿੱਚ ਸ਼ਾਮਲ ਹੋਈ ਦਰੋਪਦੀ ਮੁਰਮੂ ਓਡੀਸ਼ਾ ਵਿਧਾਨ ਸਭਾ ਦੀ ਮੈਂਬਰ ਰਹਿ ਚੁੱਕੇ ਹਵ ਅਤੇ ਨਵੀਨ ਪਟਨਾਇਕ ਦੀ ਸਰਕਾਰ ਵਿੱਚ ਮੰਤਰੀ ਵਜੋਂ ਵੀ ਕੰਮ ਕਰ ਚੁੱਕੇ ਹਨ। ਇੰਨਾ ਹੀ ਨਹੀਂ ਉਹ ਝਾਰਖੰਡ ਦੇ ਪਹਿਲੇ ਮਹਿਲਾ ਰਾਜਪਾਲ ਵੀ ਸੀ।
ਦਰੋਪਦੀ ਮੁਰਮੂ ਦੇ ਨਾਂ ਦੇ ਐਲਾਨ ਤੋਂ ਬਾਅਦ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਸੀ ਕਿ ਚੰਗਾ ਹੁੰਦਾ ਜੇ ਉਹ ਬਿਨਾਂ ਮੁਕਾਬਲਾ ਚੁਣੇ ਜਾਂਦੇ। ਦ੍ਰੋਪਦੀ ਮੁਰਮੂ ਦੇ ਨਾਮ ਦੇ ਐਲਾਨ ਤੋਂ ਬਾਅਦ ਨਵੀਨ ਪਟਨਾਇਕ, ਵਾਈਐਸਆਰ ਕਾਂਗਰਸ ਨੇਤਾ ਜਗਨ ਮੋਹਨ ਰੈੱਡੀ ਨੇ ਸਮਰਥਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਆਦਿਵਾਸੀ ਔਰਤਾਂ ਦੇ ਨਾਂ ‘ਤੇ ਝਾਰਖੰਡ ਮੁਕਤੀ ਮੋਰਚਾ ਵੀ ਸਮਰਥਨ ਕਰ ਸਕਦਾ ਹੈ। ਅਜਿਹੇ ‘ਚ ਉਨ੍ਹਾਂ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: