ਲੁਧਿਆਣਾ ਦੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਜ਼ੋਨਲ ਯੂਨਿਟ ਅਧਿਕਾਰੀ ਨੇ ਦੇਰ ਰਾਤ ਵੱਡੀ ਕਾਰਵਾਈ ਕਰਦਿਆਂ ਇੱਕ ਟਰੱਕ ਨੂੰ ਕਾਬੂ ਕੀਤਾ ਹੈ। ਇਸ ਵਿਚ 520 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ 2 ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ‘ਚ ਪੰਜਾਬ ‘ਚ ਗਾਂਜੇ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ।
ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਸੀ ਕਿ ਲੁਧਿਆਣਾ ਸ਼ਹਿਰ ‘ਚ ਭਾਰੀ ਮਾਤਰਾ ‘ਚ ਗਾਂਜੇ ਦੀ ਡਿਲੀਵਰੀ ਹੋਣੀ ਹੈ। ਉਨ੍ਹਾਂ ਦੱਸਿਆ ਕਿ ਉੜੀਸਾ ਤੋਂ ਆ ਰਹੇ ਟਰੱਕ ਨੂੰ ਲੁਧਿਆਣਾ ਤੋਂ ਲੰਘਦੇ NH-1 ‘ਤੇ ਰੋਕਿਆ ਗਿਆ। ਜਿਸ ‘ਤੋਂ ਬਾਅਦ ਉਸ ਟਰੱਕ ਦੀ ਤਲਾਸ਼ੀ ਲਈ ਗਈ। ਇਸ ਦੌਰਾਨ DRI ਅਧਿਕਾਰੀਆਂ ਨੂੰ ਡਰਾਈਵਰ ਦੇ ਕੈਬਿਨ ਦੇ ਪਿੱਛੇ ਇੱਕ ਵਿਸ਼ੇਸ਼ ਤੌਰ ‘ਤੇ ਬਣਾਈ ਹੋਈ ਜਗਾ ਲੱਭੀ। ਜਿਥੇ ਡਰਾਈਵਰ ਦੇ ਕੈਬਿਨ ਦੇ ਛੱਤ ਰਾਹੀਂ ਪਹੁੰਚ ਕੀਤੀ ਜਾ ਸਕਦੀ ਸੀ। ਡਰਾਈਵਰ ਨੇ ਇਸ ਵਿੱਚ 520 ਕਿਲੋ ਗਾਂਜਾ ਛੁਪਾਇਆ ਹੋਇਆ ਸੀ।
ਇਹ ਵੀ ਪੜ੍ਹੋ : ਹਿਮਾਚਲ ਦੇ CM ਨੂੰ ਜਾਨੋਂ ਮਾਰਨ ਦੀ ਧਮਕੀ, ਪੰਨੂ ਵੱਲੋਂ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਨਾ ਹੋਣ ਦੀ ਚਿਤਾਵਨੀ
DRI ਅਧਿਕਾਰੀਆਂ ਵੱਲੋਂ ਸਾਰਾ ਗਾਂਜਾ ਬਰਾਮਦ ਕਰ ਲਿਆ ਗਿਆ ਅਤੇ ਟਰੱਕ ਵਿੱਚ ਸਵਾਰ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮਾਂ ਨੂੰ ਨੂੰ ਲੁਧਿਆਣਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ। ਜਿੱਥੋਂ ਮੁਲਜ਼ਮਾਂ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: