ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਸੋਮਵਾਰ ਸਵੇਰੇ ਡਰੋਨ ਉੱਡਣ ਦੀ ਖਬਰ ਨੇ ਹਲਚਲ ਮਚਾ ਦਿੱਤੀ। SPG ਨੇ ਇਸ ਬਾਰੇ ਸਵੇਰੇ ਕਰੀਬ 5 ਵਜੇ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਦਿੱਲੀ ਖੇਤਰ ਵਿੱਚ ਸੀਨੀਅਰ ਅਧਿਕਾਰੀਆਂ ਅਤੇ ਭਾਰੀ ਬਲ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਡਰੋਨ ਦੀ ਭਾਲ ਕਰ ਰਹੀ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ ਅਤੇ ਇਸ ਦੇ ਆਸਪਾਸ ਦਾ ਇਲਾਕਾ ਨੋ ਫਲਾਇੰਗ ਜ਼ੋਨ ਵਿੱਚ ਆਉਂਦਾ ਹੈ। ਦਰਅਸਲ, ਸੋਮਵਾਰ ਸਵੇਰੇ NDD ਕੰਟਰੋਲ ਰੂਮ ਨੂੰ ਪ੍ਰਧਾਨ ਮੰਤਰੀ ਨਿਵਾਸ ਦੇ ਨੇੜੇ ਇੱਕ ਅਣਪਛਾਤੀ ਉੱਡਣ ਵਾਲੀ ਵਸਤੂ ਦੀ ਸੂਚਨਾ ਮਿਲੀ ਸੀ। ਆਸ-ਪਾਸ ਦੇ ਇਲਾਕਿਆਂ ‘ਚ ਕਾਫੀ ਭਾਲ ਕੀਤੀ ਗਈ ਪਰ ਕੁਝ ਪਤਾ ਨਹੀਂ ਲੱਗਾ।
ਹੁਸ਼ਿਆਰਪੁਰ ‘ਚ 20 ਜੁਲਾਈ ਤੱਕ ਧਾਰਾ 144 ਲਾਗੂ, ਉਲੰਘਣਾ ਕਰਨ ‘ਤੇ ਹੋਵੇਗੀ ਕਾਨੂੰਨੀ ਕਾਰਵਾਈ
ਏਅਰ ਟ੍ਰੈਫਿਕ ਕੰਟਰੋਲ ਰੂਮ (ATC) ਨਾਲ ਵੀ ਡਰੋਨ ਸਬੰਧੀ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੂੰ ਵੀ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਨੇੜੇ ਅਜਿਹੀ ਕੋਈ ਉੱਡਦੀ ਵਸਤੂ ਨਹੀਂ ਮਿਲੀ। ਨਵੀਂ ਦਿੱਲੀ ਜ਼ਿਲ੍ਹੇ ਦੇ ਵਧੀਕ ਡਿਪਟੀ ਪੁਲਿਸ ਕਮਿਸ਼ਨਰ ਡਾ: ਹੇਮੰਤ ਤਿਵਾਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਿਵਾਸ ਦੇ ਉੱਪਰ ਨੋ-ਫਲਾਈ ਜ਼ੋਨ ‘ਚ ਡਰੋਨ ਉਡਾਉਣ ਦੀ ਸੂਚਨਾ ਮਿਲੀ ਸੀ। SPG ਨੇ ਸਵੇਰੇ 5:30 ਵਜੇ ਪੁਲਿਸ ਨਾਲ ਸੰਪਰਕ ਕੀਤਾ। ਫਿਲਹਾਲ ਜਾਂਚ ਚੱਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: