ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ‘ਚੋਂ 10 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ-2 ਵਿੱਚ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਵੱਲੋਂ ਉਸ ਨੂੰ ਪੁੱਛਗਿੱਛ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਨਗਰ ਥਾਣਾ 2 ਅਬੋਹਰ ਦੇ ਇੰਚਾਰਜ ਇੰਸਪੈਕਟਰ ਗੁਰਚਰਨ ਸਿੰਘ, ASI ਭੁਪਿੰਦਰ ਸਿੰਘ, ASI ਸੁਖਮਿੰਦਰ ਸਿੰਘ ਅਤੇ ਪੁਲਿਸ ਪਾਰਟੀ ਸੋਮਵਾਰ ਨੂੰ ਗਸ਼ਤ ਲਈ ਆਲਮਗੜ੍ਹ ਬਾਈਪਾਸ ਵੱਲ ਜਾ ਰਹੇ ਸਨ। ਇਸ ਦੌਰਾਨ ਇੱਕ ਵਿਅਕਤੀ ਪੈਦਲ ਆਉਂਦਾ ਦੇਖਿਆ ਗਿਆ। ਪੁਲਿਸ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਭੱਜਣ ਲੱਗਾ। ਸ਼ੱਕ ਦੇ ਆਧਾਰ ‘ਤੇ ਪੁਲਿਸ ਟੀਮ ਨੇ ਉਕਤ ਵਿਅਕਤੀ ਦੀ ਤਲਾਸ਼ੀ ਲਈ। ਚੈਕਿੰਗ ਦੌਰਾਨ ਉਸ ਕੋਲੋਂ 10 ਕਿਲੋ ਭੁੱਕੀ ਮਿਲੀ।
ਇਹ ਵੀ ਪੜ੍ਹੋ : ਉੱਤਰਾਖੰਡ ਦਾ ਇਤਿਹਾਸਕ ਗੋਪੇਸ਼ਵਰ ਮੰਦਿਰ ਇਕ ਪਾਸੇ ਝੁਕਿਆ, ਕਈ ਥਾਵਾਂ ‘ਤੇ ਆਈਆਂ ਤਰੇੜਾਂ
ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਲਖਮੀਰ ਸਿੰਘ ਉਰਫ਼ ਲੱਖਾ ਵਾਸੀ ਸ਼ਾਹਪੁਰ ਥਾਣਾ ਅਰਾਈਆਂਵਾਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਗਿਆ ਹੈ। ਇਸ ਦੌਰਾਨ ਪੁਲਿਸ ਉਸ ਤੋਂ ਪੁੱਛਗਿੱਛ ਕਰੇਗੀ ‘ਤਾਂ ਜੋ ਉਸ ਦੇ ਨੈੱਟਵਰਕ ਬਾਰੇ ਹੋਰ ਜਾਣਕਾਰੀ ਹਾਸਿਲ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: