ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਸਿਲਸਿਲਾ ਜਾਰੀ ਹੈ। ਹੁਣ ਇੱਕ ਵਾਰ ਫਿਰ ਬਠਿੰਡਾ ਜੇਲ੍ਹ ਵਿੱਚ ਨਸ਼ਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇਹ ਨਸ਼ੀਲਾ ਪਦਾਰਥ ਬਰਾਮਦ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਬਠਿੰਡਾ ਕੇਂਦਰੀ ਜੇਲ੍ਹ ਦੇ ਬਾਹਰੋਂ ਕਿਸੇ ਵਿਅਕਤੀ ਨੇ ਜੇਲ੍ਹ ਦੇ ਗਲਿਆਰੇ ਦੇ ਅੰਦਰ ਨਸ਼ੀਲੇ ਪਦਾਰਥ ਸੁੱਟੇ ਸਨ। ਜੇਲ੍ਹ ਪ੍ਰਬੰਧਕਾਂ ਅਨੁਸਾਰ ਇਹ ਨਸ਼ੀਲਾ ਪਦਾਰਥ 23 ਮਾਰਚ ਨੂੰ ਜੇਲ੍ਹ ਅੰਦਰ ਸੁੱਟਿਆ ਗਿਆ ਸੀ। ਇਸ ਵਿੱਚ 145 ਨਸ਼ੀਲੇ ਕੈਪਸੂਲ ਤੋਂ ਇਲਾਵਾ ਚਿੱਟਾ ਅਤੇ ਐਲ-ਆਰਜੀਨਾਈਨ ਸਮੇਤ 40 ਪੈਕੇਟ ਜ਼ਰਦਾ ਦੇ ਸ਼ਾਮਲ ਹਨ। ਫਿਲਹਾਲ ਸੂਚਨਾ ਮਿਲਣ ਮਗਰੋਂ ਡਿਊਟੀ ‘ਤੇ ਮੌਜੂਦ ਸਟਾਫ਼ ਵੱਲੋਂ ਇਸ ਨੂੰ ਬਰਾਮਦ ਕਰ ਲਿਆ ਗਿਆ।
ਇਹ ਵੀ ਪੜ੍ਹੋ : ਸੋਨੂੰ ਸੂਦ ਤੇ ਜੈਕਲੀਨ ਪਹੁੰਚੇ ਅੰਮ੍ਰਿਤਸਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ
ਬਠਿੰਡਾ ਜੇਲ੍ਹ ਪ੍ਰਬੰਧਕਾਂ ਦੀ ਸ਼ਿਕਾਇਤ ’ਤੇ ਥਾਣਾ ਕੈਂਟ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਉਕਤ ਪੈਕੇਟ ਜੇਲ੍ਹ ਵਿਚ ਕਿਸ ਵੱਲੋਂ ਅਤੇ ਕਿਸ ਕੈਦੀ ਲਈ ਸੁੱਟਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: