DSGMC releases 10 more farmers : ਨਵੀਂ ਦਿੱਲੀ : 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਆਪਣੀਆਂ ਕੋਸ਼ਿਸ਼ਾਂ ਡੀਐਸਜੀਐਮਸੀ 10 ਹੋਰ ਕਿਸਾਨਾਂ ਨੂੰ ਜ਼ਮਾਨਤ ਦਿਵਾਉਣ ਤੋਂ ਬਾਅਦ ਤਿਹਾੜ ਜੇਲ੍ਹ ਵਿਚੋਂ ਰਿਹਾਅ ਕਰਵਾਉਣ ਵਿੱਚ ਸਫਲ ਹੋਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਮੇਟੀ ਦੀ ਲੀਗਲ ਟੀਮ ਦੀ ਮਿਹਨਤ ਸਦਕਾ ਅੱਜ 9 ਹੋਰ ਕਿਸਾਨਾਂ ਨੂੰ ਜ਼ਮਾਨਤਾਂ ਮਿਲ ਗਈਆਂ ਹਨ ਜਿਹਨਾਂ ਵਿਚੋਂ 5 ਵਿਅਕਤੀਆਂ ਨੂੰ ਅਗਾਉਂ ਜ਼ਮਾਨਤਾਂ ਮਿਲੀਆਂ ਹਨ ਜਦਕਿ 4 ਹੋਰਨਾਂ ਨੂੰ ਗ੍ਰਿਫਤਾਰ ਹੋਣ ਮਗਰੋਂ ਜ਼ਮਾਨਤਾਂ ਮਿਲੀਆਂ ਹਨ।
ਇਨ੍ਹਾਂ ਕਿਸਾਨਾਂ ਵਿਚ ਖੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਗੁਰਮੇਜ ਸਿੰਘ ਉਰਫ ਗੁਰਮੇਲ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਦੇਹਲਾ ਜ਼ਿਲਾ ਸੰਗਰੂਰ, ਜਗਪਾਲ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਗੱਡੂ ਕਲਾਂ ਪੁਲਿਸ ਥਾਣਾ ਬੋਹਾ, ਅਜੈਪਾਲ ਸਿੰਘ ਪੁੱਤਰ ਕਰਮਜੀਤ ਸਿੰ ਵਾਸੀ ਪਿੰਡ ਕਸਿਆਣਾ ਜ਼ਿਲਾ ਪਟਿਆਲਾ, ਧਰਮਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਜ਼ਤਵਾਲ ਜ਼ਿਲਾ ਮੋਗਾ, ਗੁਰਬਿੰਦਰ ਸਿੰਘ ਪੁੱਤਰ ਜੰਗ ਸਿੰਘ ਪਿੰਡ ਘੰਗਰੌਲੀ, ਜ਼ਿਲਾ ਪਟਿਆਲਾ, ਸੰਦੀਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਸ਼ੇਰੋਂ ਜ਼ਿਲਾ ਪਟਿਆਲਾ, ਹਰਵਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਪਿੰਡ ਲੱਖੋ ਮਾਜਰਾ, ਜ਼ਿਲਾ ਪਟਿਆਲਾ ਤੇ ਰੁਪਿੰਦਰ ਸਿੰਘ ਪੁੱਤਰ ਸੰਤਾ ਸਿੰਘ ਪਾਸੀ ਪਿੰਡ ਪੀਰੋਂ ਜ਼ਿਲਾ ਮਾਨਸਾ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਐਫ ਆਈ ਆਰ ਨੰਬਰ 49 ਪੁਲਿਸ ਥਾਣਾ ਅਲੀਪੁਰ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਗਲ ਟੀਮ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਵਧੇਰੇ ਨੌਜਵਾਨਾਂ ਨੂੰ ਰਿਹਾਅ ਕਰਵਾ ਚੁੱਕੀ ਹੈ ਅਤੇ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਭਰੋਸਾ ਦਿਵਾਇਆ ਕਿ ਬਾਕੀ ਦੇ ਕਿਸਾਨਾਂ ਨੂੰ ਵੀ ਛੇਤੀ ਰਿਹਾਅ ਕਰਵਾ ਲਿਆ ਜਾਵੇਗਾ।