ਪੰਜਾਬ ਪੁਲਿਸ ਦੇ ਡੀਐਸਪੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਫਿਰੋਜ਼ਪੁਰ ਪੁਲਿਸ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਇਕ ਨਿੱਜੀ ਚੈਨਲ ਦੇ ਸਟਿੰਗ ‘ਚ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਸੜਕ ਮਾਰਗ ‘ਤੇ ਆਉਣ ਦੀ ਖਬਰ ਉੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਦੇ ਦਿੱਤੀ ਗਈ ਸੀ। ਵਾਇਰਲ ਵੀਡੀਓ ਵਿੱਚ ਸੀਆਈਡੀ ਦੇ ਡੀਐਸਪੀ ਇਹ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ ਕਿ ਪ੍ਰਧਾਨ ਮੰਤਰੀ ਨੂੰ ਸੜਕ ਤੋਂ ਜਾਂਦੇ ਸਮੇਂ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਸਟਿੰਗ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸੁਰਖੀਆਂ ‘ਚ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰ ਦੀ ਜਾਂਚ ਕਮੇਟੀ ਨੂੰ ਖਾਰਿਜ ਕਰ ਦਿੱਤਾ ਹੈ ਅਤੇ ਆਪਣੀ ਨਿਗਰਾਨੀ ਹੇਠ ਕਮੇਟੀ ਬਣਾਉਣ ਲਈ ਕਿਹਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਦੀ ਕੋਈ ਗਲਤੀ ਹੈ ਤਾਂ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸਣਯੋਗ ਹੈ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਾ ਸੀ। ਬਠਿੰਡਾ ਹਵਾਈ ਅੱਡੇ ਤੋਂ ਪ੍ਰਧਾਨ ਮੰਤਰੀ ਦਾ ਕਾਫਲਾ ਫ਼ਿਰੋਜ਼ਪੁਰ ਲਈ ਰਵਾਨਾ ਹੋਇਆ। ਗ੍ਰਹਿ ਮੰਤਰਾਲੇ ਮੁਤਾਬਕ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਹੁਸੈਨੀਵਾਲਾ ਵਿੱਚ ਰਾਸ਼ਟਰੀ ਸ਼ਹੀਦ ਯਾਦਗਾਰ ਤੋਂ ਲਗਭਗ 30 ਕਿਲੋਮੀਟਰ ਦੂਰ ਇੱਕ ਫਲਾਈਓਵਰ ‘ਤੇ ਪਹੁੰਚਿਆ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਨੂੰ ਜਾਮ ਕਰ ਦਿੱਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 15-20 ਮਿੰਟ ਤੱਕ ਫਲਾਈਓਵਰ ‘ਤੇ ਫਸੇ ਰਹੇ। ਇਹੀ ਕਾਰਨ ਹੈ ਕਿ ਪ੍ਰਧਾਨ ਮੰਤਰੀ ਆਪਣੀ ਫਿਰੋਜ਼ਪੁਰ ਰੈਲੀ ਰੱਦ ਕਰਕੇ ਵਾਪਸ ਦਿੱਲੀ ਆ ਗਏ। ਇਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਕੁਤਾਹੀ ਦੱਸਿਆ ਗਿਆ।