ਉੱਤਰਾਖੰਡ ਵਿੱਚ ਅੱਜ ਐਤਵਾਰ ਸ਼ਾਮ ਨੂੰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 3.1 ਦੱਸੀ ਜਾ ਰਹੀ ਹੈ। ਭੁਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐੱਨਸੀਐੱਸ) ਵੱਲੋਂ ਸਾਂਝੀ ਕੀਤੀ ਗਈ ਹੈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਅੱਜ ਦੱਸਿਆ ਕਿ ਸ਼ਾਮ 4:01 ਵਜੇ 5 ਕਿਲੋਮੀਟਰ ਦੀ ਡੂੰਘਾਈ ‘ਤੇ ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ‘ਚ 3.1 ਤੀਬਰਤਾ ਦਾ ਭੂਚਾਲ ਆਇਆ। ਕਿਸੇ ਦੇ ਜ਼ਖਮੀ ਹੋਣ, ਜਾਨੀ ਨੁਕਸਾਨ ਜਾਂ ਜਾਇਦਾਦ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਇਹ ਵੀ ਪੜ੍ਹੋ : ਕਪੂਰਥਲਾ ‘ਚ ਔਰਤ ਸਣੇ 3 ਨ.ਸ਼ਾ ਤਸਕਰ ਕਾਬੂ: 550 ਗ੍ਰਾਮ ਹੈ.ਰੋਇਨ ਤੇ 16 ਹਜ਼ਾਰ ਰੁ: ਡ.ਰੱਗ ਮਨੀ ਬਰਾਮਦ
ਦੱਸ ਦੇਈਏ ਕਿ ਪਿਛਲੇ ਸਾਲ ਨਵੰਬਰ ਵਿੱਚ ਉੱਤਰਾਖੰਡ ਦੇ ਟਿਹਰੀ ਗੜ੍ਹਵਾਲ ਵਿੱਚ 4.1 ਤੀਬਰਤਾ ਦਾ ਭੂਚਾਲ ਆਇਆ ਸੀ। ਭੂਚਾਲ ਸਵੇਰੇ 5.13 ਵਜੇ 28 ਕਿਲੋਮੀਟਰ ਦੀ ਡੂੰਘਾਈ ਨਾਲ ਆਇਆ। ਭੂਚਾਲ ਦਾ ਕੇਂਦਰ ਉੱਤਰਕਾਸ਼ੀ ਤੋਂ 39 ਕਿਲੋਮੀਟਰ ਪੂਰਬ ਵਿੱਚ ਸਥਿਤ ਸੀ।
ਵੀਡੀਓ ਲਈ ਕਲਿੱਕ ਕਰੋ : –