ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਇੱਕ ਵਾਰ ਫਿਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਥੇ ਬੁੱਧਵਾਰ ਸਵੇਰੇ 4.3 ਦੀ ਤੀਬਰਤਾ ਵਾਲਾ ਭੂਚਾਲ ਆਇਆ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਅੱਜ ਸਵੇਰੇ 5.49 ਵਜੇ ਆਇਆ। ਇਹ ਜਾਣਕਰੀ ਭੂਚਾਲ ਨਿਗਰਾਨੀ ਏਜੰਸੀ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਅਤੇ ਮਾਲੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ।
ਦੱਸ ਦੇਈਏ ਇੱਕ ਹਫ਼ਤਾ ਪਹਿਲਾਂ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿੱਚ 6.5 ਤੀਬਰਤਾ ਦਾ ਖ਼ਤਰਨਾਕ ਭੂਚਾਲ ਆਇਆ ਸੀ, ਜਿਸ ਵਿੱਚ ਦੋਵਾਂ ਦੇਸ਼ਾਂ ਵਿੱਚ ਕੁੱਲ 21 ਲੋਕਾਂ ਦੀ ਮੌਤ ਹੋ ਗਈ ਸੀ। ਅਧਿਕਾਰੀਆਂ ਨੇ ਕਿਹਾ ਸੀ ਕਿ ਦੂਰ-ਦੁਰਾਡੇ ਇਲਾਕਿਆਂ ਤੋਂ ਅੱਠ ਹੋਰ ਮੌਤਾਂ ਦੀ ਸੂਚਨਾ ਮਿਲੀ ਹੈ। ਦੱਖਣੀ ਏਸ਼ੀਆ ‘ਚ 21 ਮਾਰਚ ਮੰਗਲਵਾਰ ਨੂੰ ਆਏ ਭੂਚਾਲ ਕਾਰਨ ਅਫਗਾਨਿਸਤਾਨ ‘ਚ 10 ਲੋਕਾਂ ਦੀ ਮੌਤ ਹੋ ਗਈ ਜਦਕਿ ਪਾਕਿਸਤਾਨ ‘ਚ 11 ਲੋਕਾਂ ਦੀ ਮੌਤ ਹੋ ਗਈ। ਸੈਂਕੜੇ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ 130 ਤੋਂ ਵੱਧ ਲੋਕ ਜ਼ਖਮੀ ਹੋਣ ਦੀ ਵੀ ਸੂਚਨਾ ਮਿਲੀ ਹੈ।
ਇਹ ਵੀ ਪੜ੍ਹੋ : ਫਿਰ ਜਾਗੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਆਸ, ਇਸ ਦਿਨ ਆ ਸਕਦੇ ਹਨ ਜੇਲ੍ਹ ਤੋਂ ਬਾਹਰ
ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ। ਕੁਦਰਤੀ ਆਫਤ ਪ੍ਰਬੰਧਨ ਮੰਤਰਾਲੇ ਦੇ ਤਾਲਿਬਾਨ ਦੇ ਬੁਲਾਰੇ ਸ਼ਫੀਉੱਲ੍ਹਾ ਰਹੀਮੀ ਨੇ ਕਿਹਾ ਸੀ ਕਿ ਭੂਚਾਲ ‘ਚ 10 ਲੋਕ ਮਾਰੇ ਗਏ ਅਤੇ 60 ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਅਫਗਾਨਿਸਤਾਨ ਵਿੱਚ 800 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।
ਵੀਡੀਓ ਲਈ ਕਲਿੱਕ ਕਰੋ -: