ਅਮਰੀਕਾ ਦੇ ਅਲਾਸਕਾ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ ਹੈ। ਫਿਲਹਾਲ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਰਿਪੋਰਟਾਂ ਮੁਤਾਬਕ ਭੂਚਾਲ ਦੇ ਜ਼ਬਰਦਸਤ ਝਟਕਿਆਂ ਤੋਂ ਬਾਅਦ ਤੱਟਵਰਤੀ ਇਲਾਕਿਆਂ ‘ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਮੰਡੀ ਬੋਰਡ ਨੇ ਸੰਭਾਲਿਆ ਮੋਰਚਾ, ਸੜਕਾਂ ਟੁੱਟਣ ਤੋਂ ਬਚਾਉਣ ਲਈ ਰੱਖੀਆਂ ਮਿੱਟੀ ਦੀਆਂ ਬੋਰੀਆਂ
ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGS) ਦੇ ਅਨੁਸਾਰ, ਭਾਰਤੀ ਸਮੇਂ ਅਨੁਸਾਰ ਐਤਵਾਰ ਦੁਪਹਿਰ ਨੂੰ ਅਲਾਸਕਾ ਵਿੱਚ 7.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦੇ ਜ਼ੋਰਦਾਰ ਝਟਕਿਆਂ ਤੋਂ ਬਾਅਦ ਤੱਟਵਰਤੀ ਇਲਾਕਿਆਂ ‘ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। USGS ਦੇ ਅਨੁਸਾਰ, ਭੂਚਾਲ 9.3 ਕਿਲੋਮੀਟਰ (5.78 ਮੀਲ) ਦੀ ਡੂੰਘਾਈ ‘ਤੇ ਸੀ। ਇਸਨੂੰ ਬਾਅਦ ਵਿੱਚ 32.6 ਕਿਲੋਮੀਟਰ (20.3 ਮੀਲ) ਤੱਕ ਸੋਧਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























