ਚੀਨ ਦੇ ਸ਼ਾਨਡੋਂਗ ਸੂਬੇ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਡੇਝੂ ਸ਼ਹਿਰ ਦੀ ਪਿੰਗਯੁਆਨ ਕਾਉਂਟੀ ਵਿੱਚ 5.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪੁੱਜਾ, ਜਿਸ ‘ਚ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਬਚਾਅ ਦਾ ਪ੍ਰਬੰਧ ਕਰਨ ਅਤੇ ਸੰਭਾਵਿਤ ਖਤਰਿਆਂ ਦਾ ਮੁਲਾਂਕਣ ਕਰਨ ਲਈ ਇੱਕ ਐਮਰਜੈਂਸੀ ਜਵਾਬ ਸ਼ੁਰੂ ਕੀਤਾ ਹੈ।
ਚੀਨ ਦੇ ਭੂਚਾਲ ਨੈੱਟਵਰਕ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 2:30 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਡੇਝੋ ਸ਼ਹਿਰ ਤੋਂ 26 ਕਿਲੋਮੀਟਰ ਦੱਖਣ ਵਿਚ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਚੀਨ ਰੇਲਵੇ ਬੀਜਿੰਗ ਗਰੁੱਪ ਕੰਪਨੀ ਲਿਮਟਿਡ ਅਨੁਸਾਰ ਬੀਜਿੰਗ, ਤਿਆਨਜਿਨ ਅਤੇ ਕਾਂਗਜ਼ੂ ਤੋਂ ਰਵਾਨਾ ਹੋਣ ਵਾਲੀਆਂ 20 ਤੋਂ ਵੱਧ ਰੇਲਾਂ ਨੂੰ ਰੋਕ ਦਿੱਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਰਿਸ਼ਤੇ ਤਾਰ-ਤਾਰ, ਲਵ ਮੈਰਿਜ ਕਰਾਉਣ ‘ਤੇ ਭਰਾ ਨੇ ਭੈਣ ਨੂੰ ਮਾਰੀਆਂ ਗੋਲੀਆਂ, ਜੀਜਾ ਜ਼ਖਮੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਫਗਾਨਿਸਤਾਨ ‘ਚ ਵੀ 5.8 ਰਿਕਟਰ ਸਕੇਲ ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦਾ ਕੇਂਦਰ ਹਿੰਦੂ ਕੁਸ਼ ਖੇਤਰ ਸੀ। ਅਫਗਾਨਿਸਤਾਨ ‘ਚ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: