ਮੈਕਸੀਕੋ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਦੇ ਅਨੁਸਾਰ, ਭੂਚਾਲ ਦੇ ਝਟਕੇ ਦੇਰ ਰਾਤ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਭੂਚਾਲ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
ਭਾਰਤੀ ਸਮੇਂ ਅਨੁਸਾਰ ਭੁਚਾਲ ਰਾਤ ਕਰੀਬ 2 ਵਜੇ ਆਇਆ। ਇਹ ਕੈਲੀਫੋਰਨੀਆ ਦੀ ਖਾੜੀ ‘ਚ ਕੇਂਦਰਿਤ ਸੀ। ਨੈਸ਼ਨਲ ਸਿਵਿਲ ਡਿਫੈਂਸ ਕੋਆਰਡੀਨੇਸ਼ਨ ਨੇ ਕਿਹਾ ਕਿ ਜਿੰਨ੍ਹਾਂ ਥਾਵਾਂ ਤੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਉੱਥੇ ਕਿਸੇ ਨੁਕਸਾਨ ਦੀ ਸੂਚਨਾ ਨਹੀਂ ਹੈ। ਇਸ ਤੋਂ ਪਹਿਲਾਂ 18 ਮਈ ਨੂੰ ਵੀ ਭੁਚਾਲ ਆਇਆ ਸੀ। ਇਸ ਦੌਰਾਨ ਭੁਚਾਲ ਦੀ ਤੀਬਰਤਾ 6.4 ਮਾਪੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: