ਪੰਜਾਬ ਦੇ ਜਲੰਧਰ ਵਿੱਚ ਹਵੇਲੀ ਰੈਸਟੋਰੈਂਟ ਦੇ ਨੇੜੇ ਬਣੇ ਈਸਟਵੁੱਡ ਵਿਲੇਜ ਨੂੰ ਸਰਕਾਰ ਵੱਲੋਂ ਫ਼ਰਮਾਨ ਜਾਰੀ ਕੀਤਾ ਗਿਆ ਹੈ ਕਿ ਇਸ ਦੇ ਸਾਰੇ ਬੋਰਡ ਪੰਜਾਬੀ ਵਿੱਚ ਹੋਣੇ ਚਾਹੀਦੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਈਸਟਵੁੱਡ ਨਾਲ ਲੱਗੇ ਬੋਰਡਾਂ ਦਾ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਵੀ ਸਾਂਝਾ ਕੀਤਾ ਹੈ। ਜਿਸ ‘ਚ ਉਨ੍ਹਾਂ ਨੇ ਈਸਟਵੁੱਡ ਵਿਲੇਜ ਦੀ ਫੋਟੋ ਵੀ ਸ਼ੇਅਰ ਕੀਤੀ ਹੈ।
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਗਰੇਜ਼ੀ ‘ਚ ਲਿਖੇ ਬੋਰਡ ‘ਤੇ ਸਖ਼ਤ ਇਤਰਾਜ਼ ਦਰਜ ਕਰਦੇ ਹੋਏ ਆਪਣੇ ਟਵੀਟ ‘ਚ ਮੁੱਖ ਸਕੱਤਰ ਅਤੇ ਪੰਜਾਬ ਸਰਕਾਰ ਨੂੰ ਟੈਗ ਕੀਤਾ ਅਤੇ ਸਿਰਫ਼ ਇਕ ਲਾਈਨ ‘ਚ ਲਿਖਿਆ ਕਿ ਇਹ ਦ੍ਰਿਸ਼ ਜਲੰਧਰ ਦਾ ਹੈ। ਸਾਰੇ ਬੋਰਡ 15 ਦਿਨਾਂ ਵਿੱਚ ਪੰਜਾਬੀ ਵਿੱਚ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਬੋਰਡ ਨੂੰ ਲੈ ਕੇ ਸਖ਼ਤ ਇਤਰਾਜ਼ ਦਰਜ ਕਰਕੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਪੰਜਾਬ ਮੰਤਰੀ ਮੰਡਲ ਦੀ ਫਰਵਰੀ ਮਹੀਨੇ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਸੀ ਕਿ ਸੂਬੇ ਦੇ ਸਾਰੇ ਮਾਲਜ਼ ਸਮੇਤ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਹੋਣੇ ਚਾਹੀਦੇ ਹਨ। ਇਸ ਲਈ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਰੂਲਜ਼, 1958 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦਿੱਤੀ ਗਈ।
ਇਹ ਵੀ ਪੜ੍ਹੋ : ਗਲਤੀ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਇਆ ਪਾਕਿ ਨਾਗਰਿਕ, BSF ਨੇ ਪਾਕਿਸਤਾਨੀ ਰੇਂਜਰਾਂ ਨੂੰ ਸੌਂਪਿਆ
ਮੌਜੂਦਾ ਨਿਯਮ 22 ਦੇ ਨਾਲ ਹੀ ਨਿਯਮ 23 ਅਤੇ 24 ਸ਼ਾਮਲ ਕੀਤੇ ਗਏ ਹਨ। ਇਸ ਨਿਯਮ ਦੇ ਲਾਗੂ ਹੋਣ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਸਾਰੇ ਦੁਕਾਨਦਾਰਾਂ ਲਈ ਪੰਜਾਬੀ ਵਿਚ ਬੋਰਡ ਲਗਾਉਣੇ ਲਾਜ਼ਮੀ ਹੋਣਗੇ। ਪੰਜਾਬ ਸਰਕਾਰ ਦੇ ਇਸ ਹੁਕਮ ਦੀ ਉਲੰਘਣਾ ਕਰਨ ‘ਤੇ ਪਹਿਲੀ ਵਾਰ 1000 ਰੁਪਏ ਅਤੇ ਦੂਜੀ ਵਾਰ 2000 ਰੁਪਏ ਜੁਰਮਾਨਾ ਲਗਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: