ਲੁਧਿਆਣਾ ਦੇ ਨਾਲ ਲੱਗਦੇ ਪਿੰਡ ਇਆਲੀ ਕਲਾਂ ਸੰਗਰਾਂਦ ਦੇ ਮੌਕੇ ਗੁਰਦੁਆਰਾ ਸਾਹਿਬ ਦੇ ਵਿੱਚ ਮੱਥਾ ਟੇਕਣ ਤੋਂ ਬਾਅਦ ਚਾਹ ਨਾਲ ਲਗਾਏ ਗਏ ਗਜਰੇਲੇ ਦਾ ਲੰਗਰ ਖਾਣ ਨਾਲ 30 ਤੋਂ 40 ਲੋਕਾਂ ਦੀ ਹਾਲਤ ਕਾਫੀ ਗੰਭੀਰ ਹੋ ਗਈ ਜਿਨਾਂ ਨੂੰ ਤੁਰੰਤ ਨਜ਼ਦੀਕ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਡਾਕਟਰਾਂ ਨੇ ਦੱਸਿਆ ਕਿ ਸਾਰੇ ਮਰੀਜ਼ ਕਾਫੀ ਗੰਭੀਰ ਹਾਲਤ ਵਿੱਚ ਆਏ ਜਿਨਾਂ ਨੂੰ ਉਲਟੀਆਂ ਟੱਟੀਆਂ ਲੱਗੀਆਂ ਸਨ।
ਇਹ ਵੀ ਪੜ੍ਹੋ : ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ, ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
ਫਿਲਹਾਲ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਕੀ ਕਾਰਨ ਹੈ ਇਸ ਸਬੰਧੀ ਜਾਂਚ ਤੋਂ ਬਾਅਦ ਪਤਾ ਲੱਗੇਗਾ ਗਜਰੇਲਾ ਖਾਣ ਤੋਂ ਬਾਅਦ ਬੀਮਾਰ ਹੋਏ ਮਰੀਜ਼ਾਂ ਨੇ ਕਿਹਾ ਕਿ ਉਹ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਗਏ ਸੀ ਉਸ ਤੋਂ ਬਾਅਦ ਚਾਹ ਦੇ ਨਾਲ ਗਜਰੇਲਾ ਖਾਧਾ। ਤੁਰੰਤ ਉਨ੍ਹਾਂ ਦੇ ਪੇਟ ਵਿੱਚ ਦਰਦ ਹੋਣ ਲੱਗਿਆ। ਉਲਟੀਆਂ ਆਉਣ ਲੱਗੀਆਂ ਤੇ ਉਹਨਾਂ ਦੇ ਰਿਸ਼ਤੇਦਾਰ ਉਹਨਾਂ ਨੂੰ ਹਸਪਤਾਲ ਵਿੱਚ ਲੈ ਕੇ ਆਏ ਹਨ ਇਸ ਦਾ ਕੀ ਕਾਰਨ ਰਿਹਾ, ਇਸ ਬਾਰੇ ਹਜੇ ਤੱਕ ਕਿਸੇ ਨੂੰ ਨਹੀਂ ਪਤਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























