ਹਰਿਆਣਾ ਵਿਚ PHC ਪੱਧਰ ‘ਤੇ ECG ਦੀ ਸਹੂਲਤ ਦਿੱਤੀ ਜਾਵੇਗੀ। ਹਰਿਆਣਾ ਦੇਸ਼ ਦਾ ਪਹਿਲਾ ਅਜਿਹਾ ਰਾਜ ਹੋਵੇਗਾ ਜਿੱਥੇ ਪਿੰਡ ਪੱਧਰ ‘ਤੇ ਸਾਰੇ ਸਿਹਤ ਕੇਂਦਰਾਂ ‘ਤੇ ECG ਦੀ ਸਹੂਲਤ ਦਿੱਤੀ ਜਾਵੇਗੀ। ਇਹ ਐਲਾਨ ਸਿਹਤ ਮੰਤਰੀ ਅਨਿਲ ਵਿੱਜ ਵੱਲੋਂ ਕੀਤਾ ਗਿਆ ਹੈ। ਵਿੱਜ ਨੇ ਕਿਹਾ ਕਿ ਅਸੀਂ ਆਪਣੇ ਸਾਰੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ECG ਦੀ ਸਹੂਲਤ ਦੇਣ ਜਾ ਰਹੇ ਹਾਂ ਤਾਂ ਜੋ ਮਰੀਜ ਦੇ ਮੁੱਢਲੇ ਲੱਛਣਾਂ ਦਾ ਉੱਥੇ ਹੀ ਪਤਾ ਲਗਾਇਆ ਜਾ ਸਕੇ।
ਸਿਹਤ ਮੰਤਰੀ ਵਿਜ ਨੇ ਕਿਹਾ ਕਿ ਜ਼ਿਆਦਾਤਰ ਲੋਕ ਦਿਲ ਦੇ ਇਲਾਜ ਲਈ ਵੱਡੇ ਹਸਪਤਾਲ ਜਾਂਦੇ ਹਨ। ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦਾ ਉਦੇਸ਼ ਹੈ ਕਿ ਹਰਿਆਣਾ ਦਾ ਇੱਕ ਵੀ ਮਰੀਜ਼ ਆਪਣੇ ਇਲਾਜ ਲਈ ਬਾਹਰ ਕਿਸੇ ਸੂਬੇ ਜਾਂ ਸ਼ਹਿਰ ਵਿੱਚ ਨਾ ਜਾਵੇ। ਉਸ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਸਾਡੇ ਸੂਬੇ ਵਿਚ ਹੀ ਮਿਲਣੀਆਂ ਚਾਹੀਦੀਆਂ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਕੁਝ ਲੋਕਾਂ ਨੂੰ ਦਿਲ ਦੀ ਕੋਈ ਬਿਮਾਰੀ ਵੀ ਨਹੀਂ ਹੁੰਦੀ, ਪਰ ਲੱਛਣਾਂ ਦੀ ਜਾਂਚ ਲਈ ਹਰ PHC ਵਿੱਚ ECG ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਸਾਡੇ ਕੋਲ 4 ਕੈਥਲੈਬ ਹਨ ਅਤੇ ਰਾਜ ਦੇ ਹਸਪਤਾਲਾਂ ਵਿੱਚ ਹੋਰ ਕੈਥਲੈਬ ਸਥਾਪਤ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਮੈਨੂੰ ਲਗਦਾ ਹੈ ਕਿ ਸਾਡੇ ਕੋਲ ਬਹੁਤ ਸਾਰੇ ਸ਼ਹਿਰਾਂ ਵਿੱਚ PGI ਅਤੇ ਏਮਜ਼ ਵਰਗੀਆਂ ਸੰਸਥਾਵਾਂ ਹਨ।
ਇਹ ਵੀ ਪੜ੍ਹੋ : ਭਾਰਤ ‘ਚ 24 ਘੰਟਿਆਂ ‘ਚ ਕੋਰੋਨਾ ਦੇ ਕਰੀਬ 11,000 ਨਵੇਂ ਮਾਮਲੇ, ਐਕਟਿਵ ਕੇਸ 53,000 ਤੋਂ ਪਾਰ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਜਾਂ ਗੁਆਂਢੀ ਰਾਜਾਂ ਦੇ ਸੈਟੇਲਾਈਟ ਜਾਂ ਛੋਟੇ ਕਸਬਿਆਂ ਵਿੱਚ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੀ ਜ਼ਰੂਰਤ ਹੈ, ਤਾਂ ਜੋ ਅਜਿਹੇ ਮਰੀਜ਼ਾਂ ਦੀ ਉੱਥੇ ਦੇਖਭਾਲ ਕੀਤੀ ਜਾ ਸਕੇ, ਉਨ੍ਹਾਂ ਨੂੰ ਇਲਾਜ਼ ਲਈ ਕਿਸੇ ਹੋਰ ਸੂਬੇ ਜਾਂ ਸ਼ਹਿਰ ਵਿੱਚ ਨਾ ਜਾਣਾ ਪਵੇ। ਇਹਨਾਂ ਹਸਪਤਾਲਾਂ ਤੋਂ ਸਿਰਫ ਰੈਫਰ ਕੀਤੇ ਕੇਸਾਂ ਨੂੰ ਪੀਜੀਆਈ ਜਾਂ ਏਮਜ਼ ਵਿੱਚ ਜਾਣਾ ਚਾਹੀਦਾ ਹੈ, ਤਾਂ ਜੋ ਉਹ ਆਪਣੀ ਰਿਸਰਚ ਕਰ ਸਕਣ।
ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਰਾਜ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ WHO ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਧਿਐਨ ਕੀਤਾ ਜਾ ਰਿਹਾ ਹੈ। ਜਾਂਚ ਕੀਤੀ ਜਾ ਰਹੀ ਹੈ ਕਿ ਕਿੱਥੇ ਅਤੇ ਕਿਸ ਸਮਰੱਥਾ ਦੀਆਂ ਸਿਹਤ ਸੇਵਾਵਾਂ ਦੀ ਲੋੜ ਹੈ। ਇਸ ਦੀ ਜ਼ਿੰਮੇਵਾਰੀ ਇਕ ਕੰਪਨੀ ਨੂੰ ਸੌਂਪੀ ਗਈ ਹੈ, ਜੋ ਇਕ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੇਗੀ।
ਵੀਡੀਓ ਲਈ ਕਲਿੱਕ ਕਰੋ -: