ਜੰਗਲਾਤ ਘਪਲੇ ਵਿੱਚ ਹੁਣ ਈਡੀ ਦੀ ਵੀ ਐਂਟਰੀ ਹੋ ਗਈ ਹੈ। ਐਂਟਰੀ ਤੋਂ ਬਾਅਦ ਘਪਲੇ ਦੇ ਮੁਲਜ਼ਮ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਵਿਜੀਲੈਂਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ ਵਿੱਚ ਦਰਜ ਐਫਆਈਆਰ ਦੀ ਕਾਪੀ ਈਡੀ ਤੋਂ ਮੰਗੀ ਗਈ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਕੀਤੀ ਗਈ ਜਾਂਚ ਅਤੇ ਗ੍ਰਿਫਤਾਰੀਆਂ ਦਾ ਵੇਰਵਾ ਦੇਣ ਲਈ ਕਿਹਾ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਈਡੀ ਇਸ ਗੱਲ ਦੀ ਜਾਂਚ ਕਰੇਗੀ ਕਿ ਇਸ ਘਪਲੇ ਵਿੱਚ ਕੋਈ ਪੈਸਾ ਵਿਦੇਸ਼ ਵਿੱਚ ਗਿਆ ਹੈ ਜਾਂ ਨਹੀਂ। ਵਿਜੀਲੈਂਸ ਸੂਤਰਾਂ ਦਾ ਕਹਿਣਾ ਹੈ ਕਿ ਈਡੀ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਸਾਰੇ ਮਾਮਲਿਆਂ ਦਾ ਵੇਰਵਾ ਲੈ ਸਕਦੀ ਹੈ, ਜਿਨ੍ਹਾਂ ਵਿੱਚ ਕਾਂਗਰਸੀ ਆਗੂ ਸ਼ਾਮਲ ਹਨ।
ਦੱਸ ਦੇਈਏ ਕਿ ਕਾਂਗਰਸ ਸਰਕਾਰ ਵਿੱਚ ਸਾਬਕਾ ਮੰਤਰੀਆਂ ਦੇ ਕਾਰਜਕਾਲ ਦੌਰਾਨ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਹੋਇਆ ਸੀ। ਸਾਧੂ ਸਿੰਘ ਧਰਮਸੇਤ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜੇਲ੍ਹ ਵਿੱਚ ਹਨ, ਜਦੋਂਕਿ ਸੰਗਤ ਸਿੰਘ ਗਿਲਜੀਆਂ ਇਸ ਕੇਸ ਵਿੱਚ ਜ਼ਮਾਨਤ ਲੈ ਚੁੱਕੇ ਹਨ। ਵਿਜੀਲੈਂਸ ਵੱਲੋਂ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਨੂੰ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਜੋ ਇਸ ਸਮੇਂ ਜੇਲ੍ਹ ਵਿੱਚ ਹੈ।
ਇਹ ਵੀ ਪੜ੍ਹੋ : ਸਾਬਕਾ MLA ਧਰਮਵੀਰ ਅਗਨੀਹੋਤਰੀ ਦੀ ਹਾਰਟ ਅਟੈਕ ਨਾਲ ਮੌਤ, ਕਟਿੰਗ ਕਰਵਾਉਂਦੇ ਉਠਿਆ ਛਾਤੀ ‘ਚ ਦਰਦ
ਸਾਧੂ ਸਿੰਘ ‘ਤੇ ਮੰਤਰੀ ਹੁੰਦਿਆਂ 500 ਰੁਪਏ ਪ੍ਰਤੀ ਰੁੱਖ ਰਿਸ਼ਵਤ ਲੈਣ ਦਾ ਦੋਸ਼ ਹੈ। ਸਾਧੂ ਸਿੰਘ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ। ਇਸੇ ਤਰ੍ਹਾਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਆਪਣੇ ਕਾਰਜਕਾਲ ਦੌਰਾਨ ਟ੍ਰੀ ਗਾਰਡਾਂ ਦੀ ਖਰੀਦ ਵਿੱਚ ਰਿਸ਼ਵਤ ਵਜੋਂ 6,49,00,000 ਇਕੱਠੇ ਕਰਨ ਦਾ ਦੋਸ਼ ਹੈ। ਗਿਲਜੀਆਂ ‘ਤੇ ਰੋਪੜ ਜ਼ਿਲੇ ‘ਚ ਗੈਰ-ਕਾਨੂੰਨੀ ਮਾਈਨਿੰਗ ਦਾ ਵੀ ਦੋਸ਼ ਹੈ। ਵਿਜੀਲੈਂਸ ਵੱਲੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: