ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ। ਕਾਂਗਰਸ ਚੋਣ ਤਿਆਰੀਆਂ ਵਿੱਚ ਜੁਟੀ ਪਈ ਹੈ, ਇਸੇ ਵਿਚਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਮੰਗਲਵਾਰ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ। ਸੂਤਰਾਂ ਅਨੁਸਾਰ ਇਹ ਕਾਰਵਾਈ ਰੇਤ ਮਾਫੀਆ ਕੁਦਰਤਦੀਪ ਸਮੇਤ ਕਈ ਹੋਰ ਦੋਸ਼ੀਆਂ ਖਿਲਾਫ ਈਡੀ ਦੀ ਕਾਰਵਾਈ ਦਾ ਇੱਕ ਹਿੱਸਾ ਹੈ।
ਪਤਾ ਲੱਗਾ ਹੈ ਕਿ ਭੁਪਿੰਦਰ ਸਿੰਘ ਹਨੀ ਦੇ ਘਰ ਅਤੇ ਪੰਜਾਬ ਵਿੱਚ 10 ਥਾਵਾਂ ‘ਤੇ ਅੱਜ ਸਵੇਰੇ ਤਲਾਸ਼ੀ ਲਈ ਲਈ ਗਈ। ਈਡੀ ਨੇ ਇਸ ਮਾਮਲੇ ਵਿੱਚ ਮਨੀ ਲਾਂਡ੍ਰਿੰਗ ਦਾ ਕੇਸ ਦਰਜ ਕੀਤਾ ਹੈ। ਇਹ ਛਾਪੇਮਾਰੀ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਪੰਜਾਬ ‘ਚ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ 2018 ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਕੇਸ ਦਰਜ ਕੀਤਾ ਸੀ। ਜਿਸ ਵਿੱਚ ਬਾਕੀ ਧਾਰਾਵਾਂ ਦੇ ਨਾਲ 420 ਦੀ ਧਾਰਾ ਵੀ ਲੱਗੀ ਸੀ। ਇਸ ਦੇ ਆਧਾਰ ‘ਤੇ ਈਡੀ ਨੇ ਮਾਮਲੇ ਨੂੰ ਟੇਕਓਵਰ ਕਰ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -:
Mix Vegetables Recipe | Mix Veg Restaurant Style Mix Veg | Shorts Video
ਪਹਿਲਾਂ ਇਸ ਵਿੱਚ ਕੁਦਰਤਜੀਤ ਨਾਮ ਦੇ ਮੁਲਜ਼ਮ ਦਾ ਨਾਂ ਸਾਹਮਣੇ ਆਇਆ ਸੀ। ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਤਾ ਲੱਗਾ ਕਿ ਇਸ ਦਾ ਮੁੱਖ ਸੂਤਰਧਾਰ ਭੁਪਿੰਦਰ ਹਨੀ ਹੈ। ਇਸ ਤੋਂ ਬਾਅਦ ਈਡੀ ਭੁਪਿੰਦਰ ਹਨੀ ਤੱਕ ਪਹੁੰਚੀ। ਜੋ ਮੁਹਾਲੀ ਦੇ ਸੈਕਟਰ 70 ਦੀ ਹੋਮਲੈਂਡ ਸੁਸਾਇਟੀ ਵਿੱਚ ਰਹਿੰਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰੇਤਾ ਦੀ ਨਾਜਾਇਜ਼ ਮਾਈਨਿੰਗ ਨੂੰ ਅਹਿਮ ਮੁੱਦੇ ਵਜੋਂ ਚੁੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਤੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਇਸ ਮੁੱਦੇ ਨੂੰ ਕਈ ਵਾਰ ਚੁੱਕ ਚੁੱਕੇ ਹਨ।