‘ਆਪ’ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਫਿਰ ਸੰਮਨ ਜਾਰੀ ਕੀਤਾ ਹੈ। ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 8ਵੀਂ ਵਾਰ ਸੰਮਨ ਜਾਰੀ ਕੀਤਾ ਹੈ ਤੇ ਪੁੱਛਗਿਛ ਲਈ 4 ਮਾਰਚ ਨੂੰ ਬੁਲਾਇਆ ਹੈ। ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿਛ ਹੋਣੀ ਹੈ। ਇਸ ਤੋਂ ਪਹਿਲਾਂ ਈਡੀ ਦੇ 7ਵੇਂ ਸੰਮਨ ਨੂੰ ਦਰਕਿਨਾਰ ਕਰਦੇ ਹੋਏ ਸੀਐੱਮ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਸੀ ਕਿ ਜੇਕਰ ਅਦਾਲਤ ਇਸ ਸਬੰਧੀ ਹੁਕਮ ਦੇਵੇਗੀ ਤਾਂ ਉਹ ਈਡੀ ਦੇ ਸਾਹਮਣੇ ਪੇਸ਼ ਹੋਣਗੇ।
ਈਡੀ ਨੇ ਪਿਛਲੇ ਹਫਤੇ ਮੁੱਖ ਮੰਤਰੀ ਨੂੰ 7ਵਾਂ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ ਪੁੱਛਗਿਛ ਲਈ ਏਜੰਸੀ ਸਾਹਮਣੇ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਹਾਲਾਂਕਿ ਕੇਜਰੀਵਾਲ ਹੁਣ ਤੱਕ ਇਕ ਵੀ ਸੰਮਨ ਲਈ ਈਡੀ ਸਾਹਮਣੇ ਪੇਸ਼ ਨਹੀਂ ਹੋਏ ਹਨ ਤੇ ਉਨ੍ਹਾਂ ਨੇ ਇਨ੍ਹਾਂ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਈਡੀ ਨੂੰ ਵੀ ਪੱਤਰ ਲਿਖ ਕੇ ਇਹ ਸੰਮਨ ਵਾਪਸ ਲੈਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਮਿਲੀ ਜਾ.ਨੋਂ ਮਾਰਨ ਦੀ ਧ.ਮ.ਕੀ, ਜਾ.ਨਲੇ.ਵਾ ਹਮਲਾ ਵੀ ਹੋਇਆ
ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਚੱਲ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਤ ਵਾਰ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ। ਪਰ ਮੁੱਖ ਮੰਤਰੀ ਅਜੇ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਨਹੀਂ ਪਹੁੰਚੇ। 26 ਫਰਵਰੀ ਨੂੰ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਨਹੀਂ ਹੋਏ। ਆਮ ਆਦਮੀ ਪਾਰਟੀ ਨੇ ਈਡੀ ਦੇ ਸੱਤਵੇਂ ਸੰਮਨ ‘ਤੇ ਕਿਹਾ ਸੀ ਕਿ ਮੁੱਖ ਮੰਤਰੀ ਕੇਜਰੀਵਾਲ ਈਡੀ ਦਫ਼ਤਰ ਨਹੀਂ ਜਾਣਗੇ। ਕਿਉਂਕਿ ਮਾਮਲਾ ਅਜੇ ਅਦਾਲਤ ਵਿੱਚ ਵਿਚਾਰ ਅਧੀਨ ਹੈ। ਜਿਸ ਦੀ ਸੁਣਵਾਈ 16 ਮਾਰਚ ਨੂੰ ਹੋਵੇਗੀ।