ਅੱਜ ਸਵੇਰੇ-ਸਵੇਰੇ ਪੰਜਾਬ ਵਿਚ ਈਡੀ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਫਗਵਾੜਾ ਦੀ ਵੱਡੀ GYM ਸਣੇ ਕਈ ਥਾਵਾਂ ‘ਤੇ ਰੇਡ ਕੀਤੀ ਜਾ ਰਹੀ ਹੈ। ਇਸ ਦੇ ਨਾਲ ਇਕ ਮਿੱਲ ਵਿਚ ਵੀ ਈਡੀ ਦੇ ਅਫਸਰਾਂ ਵੱਲੋਂ ਰੇਡ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ 70 ਈਡੀ ਦੇ ਅਫਸਰਾਂ ਵੱਲੋਂ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ।
ਰੇਡ ਕਰਨ ਪਿੱਛੇ ਮਕਸਦ ਕੀ ਹਨ ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਗਵਾੜਾ ਦੇ ਸ਼ੂਗਰ ਮਿੱਲ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਫਗਵਾੜਾ ਬੱਸ ਸਟੈਂਡ ਨੇੜੇ ਵੱਡੀ ਜਿੰਮ ‘ਚ ਵੀ ਚੈਕਿੰਗ ਕੀਤੀ ਜਾ ਰਹੀ ਹੈ। 20 ਦੇ ਲਗਭਗ ਗੱਡੀਆਂ ਦਾ ਕਾਫਲਾ ਫਗਵਾੜਾ ਪਹੁੰਚਿਆ ਜਿਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























