Education department to conduct : ਪੰਜਾਬ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਆਮ ਗਿਆਨ ਦੇ ਪੱਧਰ ਦੀ ਜਾਂਚ ਕੀਤੀ ਜਾਵੇਗੀ, ਜਿਸ ਦੇ ਚੱਲਦਿਆਂ ਸਿੱਖਿਆ ਵਿਭਾਗ ਅਪ੍ਰੈਲ ਵਿਚ ਵਿਦਿਆਰਥੀਆਂ ਦੇ ਆਮ ਗਿਆਨ (General Knowledge) ਦਾ ਮੁਲਾਂਕਣ ਕਰੇਗਾ। ਇਸ ਦੇ ਲਈ ਵਿਭਾਗ ਅਪ੍ਰੈਲ ਮਹੀਨੇ ਵਿਚ ਪ੍ਰੀਖਿਆ ਕਰਵਾਉਣ ਜਾ ਰਿਹਾ ਹੈ। ਵਿਭਾਗ ਨੇ ਵਿਦਿਆਰਥੀਆਂ ਦੇ ਜਾਣਕਾਰੀ ਦਾ ਮੁਲਾਂਕਣ ਕਰਨ ਲਈ 3 ਅਪ੍ਰੈਲ 2021 ਦੇ ਪਹਿਲੇ ਸ਼ਨੀਵਾਰ ਨੂੰ ਪਹਿਲਾ ਮੌਕ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਦੂਜਾ ਮੌਕ ਟੈਸਟ 17 ਅਪ੍ਰੈਲ ਨੂੰ ਲਿਆ ਜਾਵੇਗਾ, ਜਦੋਂਕਿ ਫਾਈਨਲ ਮੁਕਾਬਲਾ 24 ਅਪ੍ਰੈਲ ਨੂੰ ਆਯੋਜਿਤ ਕਰਵਾਇਆ ਜਾਵੇਗਾ।
ਇਹ ਪ੍ਰੀਖਿਆ ਉਡਾਨ ਪਾਜੈਕਟ ਦੇ ਤਹਿਤ ਲਿਆ ਜਾਵੇਗਾ। ਸਧਾਰਣ ਗਿਆਨ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅੱਜਕੱਲ੍ਹ, ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰੋਜ਼ਾਨਾ ਸ਼ੀਟ ਅਤੇ ਸਲਾਈਡਾਂ ਭੇਜੀਆਂ ਜਾ ਰਹੀਆਂ ਹਨ। ਪੰਜਾਬ ਸਕੂਲ ਸਿੱਖਿਆ ਵਿਭਾਗ ਵਿਦਿਆਰਥੀਆਂ ਦੇ ਆਮ ਗਿਆਨ ਦਾ ਮੁਲਾਂਕਣ ਕਰਨ ਲਈ ਅਪਰੈਲ ਵਿੱਚ ਟੈਸਟ ਕਰਵਾਉਣ ਲਈ ਇੱਕ ਰੋਡਮੈਪ ਤਿਆਰ ਕਰ ਰਿਹਾ ਹੈ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ‘ਉਡਾਨ ਪ੍ਰੋਜੈਕਟ’ ਤਹਿਤ ਬੱਚਿਆਂ ਦੇ ਸਧਾਰਣ ਗਿਆਨ ਦੇ ਵਿਸਥਾਰ ਲਈ ਰੋਜ਼ਾਨਾ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੀਟ ਅਤੇ ਸਲਾਈਡਾਂ ਭੇਜੀਆਂ ਜਾ ਰਹੀਆਂ ਹਨ।