ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨਿਚਰਵਾਰ ਨੂੰ ਸਥਾਨਕ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਸਾਲ 2024-25 ਲਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਆਈ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਇਸ ਮੌਕੇ ਟੋਲ ਫਰੀ ਨੰ. 1800-180-2139 ਜਾਰੀ ਕੀਤਾ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀਆਂ ਮਜ਼ਬੂਤ ਪੁਲਾਘਾਂ ਬਾਰੇ ਜਾਣਕਾਰੀ ਦੇਣ ਵਾਲੀ ਵੈਬਸਾਈਟ www.epunjabschool.gov.in ਵੀ ਲਾਂਚ ਕੀਤੀ।

Education minister launched admission
ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਰੋਲ ਮਾਡਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਥਿਤੀ ਵਿੱਚ ਦਹਾਕਿਆਂ ਬਾਅਦ ਸੁਧਾਰ ਹੋਇਆ ਹੈ। ਅੱਜ ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲਾਂ ਵਿੱਚ ਵਿਕਾਸ ਦੇ ਕੰਮ ਚੱਲ ਰਹੇ ਹਨ ਤੇ ਕਲਾਸਰੂਮ ਬਣਾਏ ਜਾ ਰਹੇ ਹਨ। ਸਕੂਲਾਂ ਵਿੱਚ ਪਖਾਨੇ, ਵਾਈ-ਫਾਈ, ਲੈਬ ਵਰਗੀਆਂ ਸਹੂਲਤਾਂ ਉਪਲੱਬਧ ਹੋ ਰਹੀਆਂ ਹਨ।
ਇਹ ਵੀ ਪੜ੍ਹੋ : ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਕੰਮ ਕਰਦਿਆਂ ਲੱਕੜ ਵਾਲੀ ਮਸ਼ੀਨ ‘ਚ ਆਉਣ ਕਾਰਨ ਵਾਪਰਿਆ ਹਾ.ਦਸਾ
ਸਿੱਖਿਆ ਮੰਤਰੀ ਨੇ ਤਿੰਨ ਵਿਦਿਆਰਥੀਆਂ ਦਾ ਦਾਖ਼ਲਾ ਕਰਕੇ ਇਸ ਦਾਖ਼ਲਾ ਮੁਹਿੰਮ ਦੀ ਸੁਰੂਆਤ ਕੀਤੀ ਅਤੇ ਪੰਜਾਬ ਦੇ ਸਿੱਖਿਆ ਢਾਚੇ ਵਿੱਚ ਹੋਏ ਸੁਧਾਰ ਨੂੰ ਘਰ-ਘਰ ਪਹੁੰਚਾਉਣ ਲਈ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮਿਸ਼ਨ 100 ਪ੍ਰਤੀਸ਼ਤ ਅਤੇ ਦਾਖਲਾ ਮੁਹਿੰਮ ਨੂੰ ਸਫਲਤਾ ਪੂਰਵਕ ਸਿਖ਼ਰਾ ਤੇ ਪਹੁੰਚਾਉਣ ਵਾਲੇ ਅਧਿਆਪਕਾ ਦਾ ਵਿਸੇਸ਼ ਸਨਮਾਨ ਕੀਤਾ। ਹਰਜੋਤ ਬੈਂਸ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਦੁਪਹਿਰ ਦਾ ਭੋਜਨ ਵੀ ਕੀਤਾ ਅਤੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਇਆ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”