Eighteen Corona cases found : ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਸੂਬੇ ਵਿਚ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਗੁਰਦਾਸਪੁਰ ਜ਼ਿਲੇ ਵਿਚ ਕੋਰੋਨਾ ਦੇ 8 ਅਤੇ ਫਿਰੋਜ਼ਪੁਰ ਤੋਂ 10 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ 8 ਲੋਕਾਂ ਦੀ ਰਿਪੋਰਟ ਕੋਰਨਾ ਪਾਜ਼ੀਟਿਵ ਆਈ ਹੈ, ਜਿਨ੍ਹਾਂ ਵਿਚ 4 ਮਰੀਜ਼ ਡੇਰਾ ਬਾਬਾ ਨਾਨਕ, 3 ਬਟਾਲਾ ਅਤੇ ਇਕ ਨਵਾਂ ਪਿੰਡ ਦਾ ਰਹਿ ਵਾਲਾ ਹੈ।
ਉਨ੍ਹਾਂ ਦੱਸਿਆ ਕਿ ਗੁਰਦਹਾਸਪੁਰ ਜ਼ਿਲੇ ਵਿਚ ਮੌਜੂਦਾ ਸਮੇਂ ਸਭ ਤੋਂ ਵੱਧ ਕੋਰੋਨਾ ਦੇ ਮਰੀਜ਼ ਡੇਰਾ ਬਾਬਾ ਨਾਨਕ ਅਤੇ ਬਟਾਲਾ ਵਿਚੋਂ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 54 ਹੋ ਗਈ ਹੈ ਹੈ ਅਤੇ ਇਨ੍ਹਾਂ ਵਿਚੋਂ ਡੇਰਾ ਬਾਬਾ ਨਾਨਕ ਤੋਂ 15 ਮਰੀਜ਼ ਅਤੇ ਡੇਰਾ ਬਾਬਾ ਨਾਨਕ ਤੋਂ ਲਗਭਗ 30 ਮਰੀਜ਼ ਸਾਹਮਣੇ ਆਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਿਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ। ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਨਾਲ ਜੰਗ ਲੜਦੇ ਹੋਏ 7 ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।
ਉਧਰ ਫਿਰੋਜ਼ਪੁਰ ‘ਚ ਕੋਰੋਨਾ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਹੁਣ ਵਧ ਕੇ 51 ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਮਿਲੇ ਨਵੇਂ ਪਾਜ਼ੀਟਿਵ ਮਾਮਲਿਆਂ ‘ਚੋਂ 4 ਗੁਰੂਹਰਸਹਾਏ , 3 ਫ਼ਿਰੋਜ਼ਪੁਰ ਛਾਉਣੀ , 2 ਤਲਵੰਡੀ ਭਾਈ ਅਤੇ 1 ਅਫਸਰ ਕਲੋਨੀ ਫ਼ਿਰੋਜ਼ਪੁਰ ਸ਼ਹਿਰ ਨਾਲ ਸਬੰਧਤ ਹੈ।