Eighteen new cases of corona : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਜਲੰਧਰ ਜ਼ਿਲੇ ਵਿਚ ਕੋਰੋਨਾ ਦੇ 25 ਅਤੇ ਫਾਜ਼ਿਲਕਾ ਤੋਂ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਤੋਂ ਸਾਹਮਣੇ ਆਏ ਮਾਮਲਿਆਂ ਵਿਚ ਇਕ 2 ਸਾਲ ਦਾ ਇਕ ਬੱਚਾ ਵੀ ਸ਼ਾਮਲ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ 4 ਮਾਮਲੇ ਨਕੋਦਰ ਅਤੇ 2 ਪਿੰਡ ਸ਼ੰਕਰ ਨਾਲ ਸਬੰਧਤ ਹਨ। ਇਨ੍ਹਾਂ ਵਿਚੋਂ 6 ਮਾਮਲਿਆਂ ਦੀ ਪੁਸ਼ਟੀ ਫਰੀਦਕੋਟ ਮੈਡੀਕਲ ਕਾਲਜ ਤੋਂ ਆਈ ਰਿਪੋਰਟ ਮੁਤਾਬਕ ਸਵੇਰੇ ਹੋਈ ਸੀ, ਜਦਕਿ ਪ੍ਰਾਈਵੇਟ ਲੈਬ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ 19 ਹੋਰ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜ਼ਿਲੇ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 1961 ਹੋ ਗਈ ਹੈ।
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਜ਼ਿਲੇ ਵਿਚ ਕੋਰੋਨਾ ਦੇ ਜਿਥੇ 35 ਮਾਮਲੇ ਸਾਹਮਣੇ ਆਏ ਉਥੇ ਇਕ ਮਰੀਜ਼ ਦੀ ਮੌਤ ਵੀ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 55 ਸਾਲਾ ਵਿਅਕਤੀ ਵਰਿੰਦਰ ਕੁਮਾਰ ਜੋਕਿ ਨਿਊ ਸੁਰਾਜਗੰਜ ਮੁਹੱਲੇ ਦਾ ਰਹਿਣ ਵਾਲਾ ਸੀ, ਨੂੰ ਸਾਹ ਲੈਣ ਵਿਚ ਪ੍ਰੇਸ਼ਾਣੀ ਹੋਣ ਦੇ ਚੱਲਦਿਆਂ ਸ਼ੁੱਕਰਵਾਰ ਨੂੰ ਪਟੇਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਬੀਤ ਦਿਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਜ਼ਿਲੇ ਵਿਚ ਜਿਹੜੇ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਉਨ੍ਹਾਂ ਵਿਚ ਦੋ ਹਵਾਲਾਤੀ, ਅੰਮ੍ਰਿਤਸਰ ਦੇ ਡੀਆਈਜੀ ਜੇਲ ਦੇ ਰੀਡਰ ਸਣੇ ਦੋ ਪੁਲਿਸ ਮੁਲਾਜ਼ਮ ਅਤੇ ਇਕ ਨਰਸ ਵੀ ਸ਼ਾਮਲ ਹੈ। ਉਥੇ ਹੀ ਬੀਤੇ ਦਿਨ ਜ਼ਿਲੇ ਵਿਚ 51 ਲੋਕਾਂ ਨੂੰ ਛੁੱਟੀ ਦੇ ਕੇ ਘਰ ਵਿਚ ਆਈਸੋਲੇਸ਼ਨ ਲਈ ਭੇਜ ਦਿੱਤਾ ਗਿਆ। ਦੱਸ ਦੇਈਏ ਕਿ ਜ਼ਿਲੇ ਵਿਚ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 38 ਹੋ ਗਈ ਹੈ। ਉਥੇ ਹੀ ਹੁਣ ਤੱਕ ਜਿਨ੍ਹਾਂ ਲੋਕਾਂ ਨੂੰ 1382 ਲੋਕਾਂ ਨੂੰ ਠੀਕ ਹੋਣ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਸਿਹਤ ਵਿਭਾਗ ਦੇ ਨੋਡਲ ਅਫਸਰ ਡਾ. ਟੀਪੀ ਸਿੰਘ ਨੇ ਦੱਸਿਆ ਕਿ ਜ਼ਿਲੇ ਤੋਂ 764 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 494 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਉਥੇ ਹੀ ਫਾਜ਼ਿਲਕਾ ਤੋਂ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 9 ਮਰਦ ਤੇ 3 ਔਰਤਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਨ੍ਹਾਂ ਵਿਚੋਂ ਚਾਰ ਮਰੀਜ਼ ਫਾਜ਼ਿਲਕਾ, ਦੋ ਅਬੋਹਰ, ਦੋ ਜਲਾਲਾਬਾਦ, ਤਿੰਨ ਬਲਾਕ ਡੱਬਵਾਲਾ ਅਤੇ ਇਕ ਡੰਡਬਾਲਾ ਨਾਲ ਸਬੰਧਤ ਹਨ। ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ ਇਹ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਾਲੇ ਹਨ।