ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ, ਇਸ ਦਾ ਅਸਰ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਵੀ ਪੈ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਦੇ ਵਧਦੇ ਖਤਰੇ ਕਰਕੇ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ‘ਚ ਵਿਧਾਨ ਸਭਾ ਚੋਣਾਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ। ਭਾਰਤੀ ਚੋਣ ਕਮਿਸ਼ਨ (ECI) ਕੋਰੋਨਾ ਦੀ ਸਥਿਤੀ ਨੂੰ ਲੈ ਕੇ ਚਿੰਤਤ ਹੈ।
ਕਮਿਸ਼ਨ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਸੋਮਵਾਰ 27 ਦਸੰਬਰ ਨੂੰ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਦੇ ਨਾਲ ਸਿਹਤ ਸਕੱਤਰ ਰਾਜੇਸ਼ ਭੂਸ਼ਣ ਵੀ ਮੌਜੂਦ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਤਿੰਨ ਦਿਨ ਪਹਿਲਾਂ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਇਲਾਹਾਬਾਦ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੋਣ ਕਮਿਸ਼ਨ ਨੂੰ ਵਿਧਾਨ ਸਭਾ ਚੋਣਾਂ ਨੂੰ ਫਿਲਹਾਲ ਮੁਲਤਵੀ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਮੁੱਖ ਚੋਣ ਕਮਿਸ਼ਨਰ ਨੇ ਅਗਲੇ ਹਫਤੇ ਉੱਤਰ ਪ੍ਰਦੇਸ਼ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲੈ ਕੇ ਫੈਸਲਾ ਲੈਣ ਦਾ ਐਲਾਨ ਕੀਤਾ।