ਪੱਛਮੀ ਉੱਤਰ ਪ੍ਰਦੇਸ਼ ‘ਚ ਏ.ਆਈ.ਐੱਮ.ਆਈ.ਐੱਮ. ਦੇ ਮੁਖੀ ਅਸਦੁਦੀਨ ਓਵੈਸੀ ਦੀ ਕਾਰ ‘ਤੇ ਫਾਇਰਿੰਗ ਕੀਤੇ ਜਾਣ ਦੀ ਘਟਨਾ ਤੋਂ ਕੁਝ ਦਿਨ ਬਾਅਦ ਚੋਣ ਕਮਿਸ਼ਨ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਕਿਹਾ ਹੈ ਕਿ ਉਹ ਚੋਣ ਸਮੇਂ ਦੌਰਾਨ ਆਪਣੇ ਰਾਜਾਂ ਦੇ ਅੰਦਰ ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰਨ।
ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ 5 ਫਰਵਰੀ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਕਿਹਾ ਕਿ ਉਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਚੱਲ ਰਹੀਆਂ ਚੋਣਾਂ ਵਿੱਚ ਸਟਾਰ ਪ੍ਰਚਾਰਕਾਂ ਨੂੰ ਸੁਰੱਖਿਆ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ।
ਚੋਣ ਕਮਿਸ਼ਨ ਨੇ ਜ਼ੋਰ ਦੇ ਕੇ ਕਿਹਾ ਕਿ ਸਟਾਰ ਪ੍ਰਚਾਰਕ ਚੋਣ ਪ੍ਰਕਿਰਿਆ ਦਾ ਅਨਿੱਖੜਵਾਂ ਹਿੱਸਾ ਹਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸੁਰੱਖਿਆ ਦਾ ਧਿਆ ਰੱਖਣਾ ਬਹੁਤ ਜ਼ਰੂਰੀ ਹੈ।
ਕਮਿਸ਼ਨ ਨੇ ਕਿਹਾ ਕਿ ਉਸ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਫੈਸਲਾ ਕੀਤਾ ਹੈ ਕਿ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਸਟਾਰ ਪ੍ਰਚਾਰਕਾਂ ਨੂੰ ਚੋਣਾਂ ਦੌਰਾਨ ਸੂਬੇ ਅੰਦਰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਚੋਣ ਕਮਿਸ਼ਨ ਦੇ ਇਸ ਹੁਕਮ ਨੂੰ ਹਾਪੁੜ ‘ਚ ਵੀਰਵਾਰ ਨੂੰ ਓਵੈਸੀ ਦੀ ਗੱਡੀ ‘ਤੇ ਹੋਏ ਹਮਲੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਓਵੈਸੀ ਦੀ ਗੱਡੀ ‘ਤੇ ਉਸ ਸਮੇਂ ਗੋਲੀਬਾਰੀ ਕੀਤੀ ਗਈ ਜਦੋਂ ਉਹ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਕਰਨ ਤੋਂ ਬਾਅਦ ਦਿੱਲੀ ਪਰਤ ਰਹੇ ਸਨ।