ਪੰਜ ਰਾਜਾਂ ਵਿੱਚ ਸਾਲ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਕਮਿਸ਼ਨ ਦੀ ਟੀਮ ਵੱਲੋਂ ਇਨ੍ਹਾਂ ਸੂਬਿਆਂ ਦਾ ਦੌਰਾ ਕੀਤਾ ਜਾਵੇਗਾ, ਜਿਸ ਦੀ ਸ਼ੁਰੂਆਤ ਪੰਜਾਬ ਸੂਬੇ ਤੋਂ ਹੋਵੇਗੀ।
ਅੱਜ ਬੁੱਧਵਾਰ ਨੂੰ ਚੋਣ ਕਮਿਸ਼ਨ ਪੰਜਾਬ ਵਿੱਚ ਦੌਰਾ ਕਰੇਗੀ, ਜੋਕਿ ਕਿਸੇ ਵੀ ਸੂਬੇ ਵਿੱਚ ਇਸ ਦਾ ਪਹਿਲਾ ਦੌਰਾ ਹੋਵੇਗਾ। ਦੱਸ ਦੇਈਏ ਕਿ 2022 ਵਿੱਚ ਫਰਵਰੀ-ਮਾਰਚ ਵਿੱਚ ਵਿਧਾਨ ਸਭਾ ਚੋਣਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਹੋਣੀਆਂ ਹਨ, ਜਿਸ ਦੀਆਂ ਤਰੀਕਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਚੋਣ ਕਮਿਸ਼ਨ ਅਗਲੇ ਸਾਲ ਜਨਵਰੀ ਦੇ ਸ਼ੁਰੂ ਵਿੱਚ ਇਨ੍ਹਾਂ ਸੂਬਿਆਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਕਮਿਸ਼ਨ ਨੇ ਪਹਿਲਾਂ ਹੀ ਚੋਣ ਰਾਜਾਂ ਨੂੰ 1 ਜਨਵਰੀ, 2022 ਤੋਂ ਪਹਿਲਾਂ ਸੋਧੀਆਂ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਲਈ ਕਿਹਾ ਹੈ। ਕਈ ਰਾਜਾਂ ਨੇ 1 ਜਨਵਰੀ ਨੂੰ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਜਾਖੜ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਤੋਂ ਇਨਕਾਰ, ਕਿਹਾ- ‘ਜੋ ਵੀ ਕਹਿਣੈ ਰਾਹੁਲ ਗਾਂਧੀ ਨੂੰ ਦੱਸਣ’