ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲਨ ਮਸਕ ਲੰਮੇ ਸਮੇਂ ਤੋਂ ਸੁਰਖੀਆਂ ਵਿੱਚ ਬਣੇ ਹੋਏ ਹਨ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੇ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਟਵਿੱਟਰ ਦੇ ਨਵੇਂ ਮਾਲਕ ਐਲਨ ਨੇ ਕਿਹਾ ਕਿ ਉਨ੍ਹਾਂ ਨੂੰ ਜਾਨ ਦਾ ਖ਼ਤਰਾ ਹੈ। ਕੋਈ ਵੀ ਉਨ੍ਹਾਂ ਨੂੰ ਗੋਲੀ ਮਾਰ ਸਕਦਾ ਹੈ। ਇਸ ਕਾਰਨ ਉਹ ਓਪਨ ਕਾਰ ਵਿੱਚ ਸਫ਼ਰ ਕਰਨਾ ਪਸੰਦ ਨਹੀਂ ਕਰਦੇ।
ਦਰਅਸਲ ਐਲਨ ਟਵਿੱਟਰ ਸਪੇਸ ‘ਤੇ ਜੁੜੇ ਹੋਏ ਸਨ, ਜਿਸ ਦੌਰਾਨ ਉਨ੍ਹਾਂ ਨੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੋਈ ਮੈਨੂੰ ਮਾਰ ਸਕਦਾ ਹੈ ਅਤੇ ਜੇ ਕੋਈ ਕਿਸੇ ਨੂੰ ਮਾਰਨਾ ਚਾਹੁੰਦਾ ਹੈ ਤਾਂ ਇਹ ਕੋਈ ਔਖਾ ਕੰਮ ਨਹੀਂ ਹੈ। ਹਾਲਾਂਕਿ ਮੈਨੂੰ ਉਮੀਦ ਹੈ ਕਿ ਮੇਰੇ ਨਾਲ ਅਜਿਹਾ ਕੁਝ ਨਹੀਂ ਹੋਵੇਗਾ। ਐਲਨ ਨੇ ਅੱਗੇ ਕਿਹਾ, ਮੈਂ ਯਕੀਨੀ ਤੌਰ ‘ਤੇ ਓਪਨ ਕਾਰ ਵਿੱਚ ਨਹੀਂ ਘੁੰਮ ਸਕਦਾ।
ਐਲਨ ਨੇ ਇਸ ਗੱਲਬਾਤ ਦੌਰਾਨ ਇਹ ਵੀ ਕਿਹਾ ਕਿ, ਅਸੀਂ ਅਜਿਹਾ ਭਵਿੱਖ ਦੇਖਣਾ ਚਾਹੁੰਦੇ ਹਾਂ ਜਿੱਥੇ ਪਰੇਸ਼ਾਨੀ ਦਾ ਕੋਈ ਕਾਰਨ ਨਾ ਹੋਵੇ। ਅਜਿਹਾ ਪਲੇਟਫਾਰਮ ਬਣਾਇਆ ਜਾਣਾ ਚਾਹੀਦਾ ਹੈ ਜਿਥੇ ਚੀਜ਼ਾਂ ਨੂੰ ਦਬਾਇਆ ਨਹੀਂ ਜਾ ਸਕਦਾ। ਅਸੀਂ ਬਿਨਾਂ ਕਿਸੇ ਡਰ ਦੇ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੱਕ ਕੋਈ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾ ਰਿਹਾ, ਉਦੋਂ ਤੱਕ ਉਸ ਨੂੰ ਇਹ ਕਹਿਣ ਦਿੱਤਾ ਜਾਵੇ।
ਇਹ ਵੀ ਪੜ੍ਹੋ : ਰਾਹੁਲ ਨੇ ਰਸਤੇ ਤੋਂ ਲੰਘਦਿਆਂ ਛੱਤ ‘ਤੇ ਖੜ੍ਹੇ BJP ਵਰਕਰਾਂ ਨੂੰ ਦਿੱਤੀ ‘ਫਲਾਇੰਗ ਕਿੱਸ’ (ਵੀਡੀਓ)
ਦੱਸ ਦੇਈਏ ਕਿ ਐਲਨ ਮਸਕ ਨੇ ਟਵਿੱਟਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਕੰਪਨੀ ਨੇ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੂੰ ਕੱਢ ਦਿੱਤਾ। ਇਸ ਕਾਰਨ ਐਲਨ ਨੂੰ ਸੋਸ਼ਲ ਮੀਡੀਆ ‘ਤੇ ਵੀ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕੰਪਨੀ ਦੇ ਕਰਮਚਾਰੀ ਵੀ ਉਨ੍ਹਾਂ ‘ਤੇ ਹਮਲਾ ਕਰਦੇ ਨਜ਼ਰ ਆਏ। ਉਨ੍ਹਾਂ ਨੇ ਦੋਸ਼ ਲਾਇਆ ਕਿ ਐਲਨ ਨੇ ਕੰਪਨੀ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਖਰਾਬ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: