ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਦੀ ਡਿਊਟੀ ਬਹੁਤ ਸਖ਼ਤ ਹੈ। ਹਰ ਨੁੱਕਰ ‘ਤੇ ਨਜ਼ਰ ਰੱਖਣ ਲਈ ਨਾਕਾਬੰਦੀ ਕੀਤੀ ਜਾ ਰਹੀ ਹੈ। ਇਨ੍ਹਾਂ ਰੁਝੇਵਿਆਂ ਦੇ ਵਿਚਕਾਰ ਅੱਜ ਫਾਜ਼ਿਲਕਾ ਦੇ ਸਦਰ ਥਾਣੇ ਦੀ ਇਕ ਚੰਗੀ ਤਸਵੀਰ ਸਾਹਮਣੇ ਆਈ ਹੈ, ਜਿਸ ਨੇ ਪੁਲਿਸ ਦੀ ਆਪਸੀ ਭਾਈਚਾਰਕ ਸਾਂਝ ਨੂੰ ਉਜਾਗਰ ਕੀਤਾ।
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਸਦਰ ਥਾਣਾ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ ਥਾਣਾ ਸਦਰ ਵਿੱਚ ਤਾਇਨਾਤ ਏ.ਐੱਸ.ਆਈ ਰਣਜੀਤ ਸਿੰਘ ਦਾ ਜਨਮ ਦਿਨ ਹੈ। ਸਾਰੇ ਪੁਲਿਸ ਮੁਲਾਜ਼ਮ ਇੱਕ ਪਰਿਵਾਰ ਵਾਂਗ ਰਹਿ ਰਹੇ ਹਨ, ਇਹੀ ਕਾਰਨ ਹੈ ਕਿ ਏ.ਐਸ.ਆਈ ਰਣਜੀਤ ਸਿੰਘ ਦਾ ਜਨਮ ਦਿਨ ਥਾਣਾ ਸਦਰ ਵਿਖੇ ਮਨਾ ਲਿਆ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਸਾਰੇ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਦਿਨ-ਰਾਤ ਕੰਮ ਕਰ ਰਹੇ ਹਨ, ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਰੁਝੇਵਿਆਂ ਵਿੱਚੋਂ ਕੁਝ ਸਮਾਂ ਕੱਢਿਆ ਹੈ ਥਾਣਾ ਸਦਰ ਵਿੱਚ ਕੇਕ ਕੱਟ ਕੇ ਏਐਸਆਈ ਰਣਜੀਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ।
ਇਹ ਵੀ ਪੜ੍ਹੋ : ਨਸ਼ੀਲੀਆ ਦਵਾਈਆਂ ਦਾ ਧੰਦਾ ਕਰਨ ਦੇ ਮਾਮਲੇ ‘ਚ 2 ਕਾਬੂ, ਸਾਢੇ 13 ਹਜ਼ਾਰ ਦਵਾਈਆਂ ਬਰਾਮਦ
ਦੂਜੇ ਪਾਸੇ ਏ.ਐਸ.ਆਈ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਸੀ, ਇਸ ਲਈ ਉਹ ਸਵੇਰ ਤੋਂ ਹੀ ਡਿਊਟੀ ‘ਤੇ ਹਨ ਅਤੇ ਚੋਣ ਸਮੇਂ ਡਿਊਟੀ ਹੋਣ ਕਾਰਨ ਉਹ ਆਪਣੇ ਪਰਿਵਾਰ ਕੋਲ ਨਹੀਂ ਜਾ ਸਕੇ, ਜਦੋਂ ਕਿ ਉਨ੍ਹਾਂ ਦਾ ਪਰਿਵਾਰ ਉਡੀਕ ਕਰ ਰਿਹਾ ਹੈ। ਅਜਿਹੇ ਵਿਚ ਥਾਣੇ ਦੇ ਅਧਿਕਾਰੀ ਅਤੇ ਕਰਮਚਾਰੀ ਜਿੱਥੇ ਉਸ ਦਾ ਜਨਮ ਦਿਨ ਮਨਾ ਕੇ ਖੁਸ਼ੀ ਮਹਿਸੂਸ ਕਰਦੇ ਹਨ, ਉੱਥੇ ਹੀ ਉਸ ਦਾ ਹੌਂਸਲਾ ਵੀ ਵੱਡਾ ਹੁੰਦਾ ਹੈ।
ਵੀਡੀਓ ਲਈ ਕਲਿੱਕ ਕਰੋ -: