ਪੰਜਾਬ ਵਿਚ ਪੀਆਰਟੀਸੀ ਤੇ ਪਨਬੱਸ ਦੇ ਮੁਲਾਜ਼ਮ ਹੜਤਾਲ ‘ਤੇ ਚਲੇ ਗਏ ਹਨ। ਉਨ੍ਹਾਂ ਵੱਲੋਂ ਤਿੰਨ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। 14, 15 ਤੇ 16 ਅਗਸਤ ਨੂੰ ਸਰਕਾਰੀ ਬੱਸ ਮੁਲਾਜ਼ਮਾਂ ਵੱਲੋਂ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਮੁਲਾਜ਼ਮ 15 ਅਗਸਤ ਨੂੰ ਗੁਲਾਮੀ ਦਿਵਸ ਵਜੋਂ ਮਨਾਉਣਗੇ। ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਲਗਭਗ 27 ਡਿਪੂ ਬੰਦ ਰਹਿਣਗੇ। 2700 ਮੁਲਾਜ਼ਮ ਹੜਤਾਲ ਕਰਨਗੇ ਤੇ 2800 ਸਰਕਾਰੀ ਬੱਸਾਂ ਨਹੀਂ ਚੱਲਣਗੀਆਂ।
ਵੀਡੀਓ ਲਈ ਕਲਿੱਕ ਕਰੋ -: